:

ਬਰਨਾਲਾ– ਮੁਲਜ਼ਮਾਂ ਨੂੰ ਫੜਨ ਗਈ ਪੁਲੀਸ ਪਾਰਟੀ ਤੇ ਹਮਲਾ


ਬਰਨਾਲਾ–  ਮੁਲਜ਼ਮਾਂ ਨੂੰ ਫੜਨ ਗਈ ਪੁਲੀਸ ਪਾਰਟੀ ਤੇ ਹਮਲਾ

ਬਰਨਾਲਾ 

ਜਿਲਾ ਬਰਨਾਲਾ ਦੇ ਪਿੰਡ ਕਰਮਗੜ੍ਹ ਵਿਖੇ ਪੁਲਿਸ ਪਾਰਟੀ ਤੇ ਹਮਲਾ ਹੋ ਗਿਆ। ਪੁਲਿਸ ਪਾਰਟੀ ਪੰਚੀ ਦੇ ਉਮੀਦਵਾਰ ਉਪਰ ਹਮਲਾ ਕਰਨ ਵਾਲੇ  ਮੁਲਜ਼ਮਾਂ ਨੂੰ ਫੜਨ ਗਈ ਸੀ।  ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਤੋਂ ਇੱਕ ਰਾਤ ਪਹਿਲਾਂ ਪੰਚੀ ਦੇ ਉਮੀਦਵਾਰ ਗੁਰਜੰਟ ਸਿੰਘ ਉਪਰ ਕੁੱਝ ਲੋਕਾਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ। ਜਿਸ ਸਬੰਧੀ ਥਾਣਾ ਠੁੱਲ੍ਹੀਵਾਲ ਦੀ ਪੁਲੀਸ ਨੇ ਕਰੀਬ 20 ਲੋਕਾਂ ਉਪਰ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਸੀ।  ਜਿਨਾਂ ਉਪਰ ਹਮਲਾ ਹੋਇਆ ਸੀ ਉਹ ਲਗਾਤਾਰ ਦੋਸ਼ੀਓਂ ਪਰ ਕਾਰਵਾਈ ਦੀ ਮੰਗ ਕਰ ਰਹੇ ਸਨ। ਜਿਸ ਤੋਂ ਬਾਅਦ ਪੁਲਿਸ ਪਾਰਟੀ ਦੋਸ਼ੀਆਂ ਨੂੰ ਫੜਨ ਗਈ ਸੀ। ਜਾਣਕਾਰੀ ਅਨੁਸਾਰ ਜਦੋਂ ਪੁਲਿਸ ਪਾਰਟੀ ਦੋਸ਼ੀਆਂ ਨੂੰ ਫੜਨ ਗਈ ਤਾਂ ਦੋਸ਼ੀਆਂ ਨੇ ਪੁਲਿਸ ਪਾਰਟੀ ਤੇ ਹਮਲਾ ਕਰ ਦਿੱਤਾ ਜਿਸ ਵਿੱਚ ਇੱਕ ਕਰਮਚਾਰੀ ਦੀ ਵਰਦੀ ਵੀ ਫਾੜ ਗਈ। ਇਸ ਦੀ ਪੁਸ਼ਟੀ ਥਾਣਾ ਮੁਖੀ ਸਰੀਫ਼ ਖ਼ਾਨ ਨੇ ਕੀਤੀ ਹੈ। ਉਹਨਾਂ ਕਿਹਾ ਕਿ ਇਹ ਮਾਮਲਾ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਸਖਤ ਕਾਨੂੰਨੀ ਕਾਰਵਾਈ ਕਰੇਗੀ।