:

ਸੰਗਰੂਰ ਜੇਲ੍ਹ ਵਿੱਚ ਕੈਦੀ ਕੋਲੋਂ ਮੋਬਾਈਲ ਫ਼ੋਨ ਬਰਾਮਦ

0

ਸੰਗਰੂਰ ਜੇਲ੍ਹ ਵਿੱਚ ਕੈਦੀ ਕੋਲੋਂ ਮੋਬਾਈਲ ਫ਼ੋਨ ਬਰਾਮਦ

 ਸੰਗਰੂਰ

 ਸੰਗਰੂਰ ਜੇਲ੍ਹ 'ਚ ਇੱਕ ਕੈਦੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ।ਪੁਲਿਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ਦੇ ਆਧਾਰ 'ਤੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।  ਥਾਣਾ ਸਿਟੀ 1 ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਜੇਲ ਦੇ ਸਹਾਇਕ ਸੁਪਰਡੈਂਟ ਹਮੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਗੈਂਗਸਟਰ ਜੌਂਟੀ ਉਰਫ ਦੀਪੂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।  ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਵੱਲੋਂ ਬੈਰਕ ਦੀ ਤਲਾਸ਼ੀ ਲਈ ਗਈ ਤਾਂ ਜੇਲ੍ਹ ਦੇ ਸੁਰੱਖਿਆ ਜੌਨ ਵੱਲੋਂ ਤਲਾਸ਼ੀ ਲਈ ਗਈ ਤਾਂ ਬੈਰਕ ਨੰਬਰ ਦੋ ਦੀ ਕੰਧ ਵਿੱਚ ਬਣੇ ਟੋਏ ਵਿੱਚੋਂ ਇੱਕ ਟੱਚ ਸਕਰੀਨ ਮੋਬਾਈਲ ਬਰਾਮਦ ਹੋਇਆ।  ਇਸ 'ਚ ਗੈਂਗਸਟਰ ਜੌਂਟੀ ਉਰਫ ਦੀਪੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।  ਇਸ ਲਈ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।