ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਝਟਕਾ, ਇਸ ਮਾਮਲੇ 'ਚ ਲਿਆ ਵੱਡਾ ਫ਼ੈਸਲਾ
- Admin Default
- 18 Oct, 2024 09:13
ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਝਟਕਾ, ਇਸ ਮਾਮਲੇ 'ਚ ਲਿਆ ਵੱਡਾ ਫ਼ੈਸਲਾ
ਗੁਰਮੀਤ ਰਾਮ ਰਹੀਮ ਸਿੰਘ ਖਿਲਾਫ ਕਾਰਵਾਈ 'ਤੇ ਲਗਾਈ ਗਈ ਰੋਕ ਸੁਪਰੀਮ ਕੋਰਟ ਨੇ ਹਟਾਈ
ਨਵੀਂ ਦਿੱਲੀ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 2015 ਤੋਂ ਪਹਿਲਾਂ ਦੇ ਤਿੰਨ ਮਾਮਲਿਆਂ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਖਿਲਾਫ ਕਾਰਵਾਈ 'ਤੇ ਲਗਾਈ ਗਈ ਰੋਕ ਹਟਾ ਲਈ ਹੈ। ਦਰਅਸਲ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਚੱਲ ਰਹੇ ਤਿੰਨ ਕੇਸਾਂ ਦੀ ਜਾਂਚ 'ਤੇ ਰੋਕ ਲਾ ਦਿੱਤੀ ਸੀ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ।
Source babushahi







