:

ਡੇਂਗੂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ: ਸਿਵਲ ਸਰਜਨ


ਡੇਂਗੂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ: ਸਿਵਲ ਸਰਜਨ

 ਬਰਨਾਲਾ

 ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ. ਏ. ਐੱਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਦੇ ਘਰ-ਘਰ ਜਾ ਕੇ ਬਰਨਾਲਾ ਸ਼ਹਿਰ, ਤਪਾ, ਧਨੌਲਾ ਅਤੇ ਮਹਿਲ ਕਲਾਂ ਬਲਾਕ ਦੇ ਸਿਹਤ ਕੇਂਦਰਾਂ ਵਿੱਚ ਡੇਂਗੂ ਦਾ ਲਾਰਵਾ ਚੈੱਕ ਕਰਕੇ ਨਸ਼ਟ ਕਰਨ ਵਾਸਤੇ “ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ” ਮੁਹਿੰਮ ਤਹਿਤ ਅੱਜ ਡੇਂਗੂ ਤੋਂ ਪ੍ਰਭਾਵਿਤ ਏਰੀਏ ਵਿੱਚ ਮੁਹਿੰਮ ਚਲਾਈ ਗਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਵੱਲੋਂ ਕੀਤਾ ਗਿਆ।
 ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਅਤੇ ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ, ਕਾਲਜਾਂ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਨਰਸਿੰਗ, ਨੈਸ਼ਨਲ ਕਾਲਜ ਆਫ ਨਰਸਿੰਗ ਤੇ ਗੁਰੂ ਨਾਨਕ ਦੇਵ ਸਕੂਲ ਆਫ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਵਿਰੁੱਧ ਜਾਗਰੂਕ ਕੀਤਾ ਗਿਆ।
 ਡਾ. ਮੁਨੀਸ਼ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ ਮਾਸ 'ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ 'ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ।
   ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਅੱਜ ਕੱਲ੍ਹ ਡੇਂਗੂ ਦਾ ਖਤਰਾ ਹੈ। ਇਸ ਲਈ ਆਪਣੇ ਘਰਾਂ, ਦੁਕਾਨਾਂ ਅਤੇ ਵਰਕਸ਼ਾਪਾਂ 'ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ , ਗਮਲੇ, ਕੂਲਰਾਂ ਅਤੇ ਫਰਿੱਜ ਦੇ ਬੈਕ ਟਰੇਅ ਆਦਿ ਥਾਵਾਂ 'ਤੇ ਪਾਣੀ ਨੂੰ ਹਫਤੇ 'ਚ ਇੱਕ ਦਿਨ ਹਰ ਸ਼ੁੱਕਰਵਾਰ ਜ਼ਰੂਰ ਸੁਕਾਉਣਾ ਚਾਹੀਦਾ ਹੈ।
   ਸਿਹਤ ਵਿਭਾਗ ਦੀਆਂ ਟੀਮਾਂ ਵਿੱਚ ਬਰਨਾਲਾ ਸ਼ਹਿਰ 'ਚ ਸਿਹਤ ਕਰਮਚਾਰੀ ਮਨਪ੍ਰੀਤ ਸ਼ਰਮਾ, ਚਮਕੌਰ ਸਿੰਘ, ਗਣੇਸ਼ ਦੱਤ, ਗੁਰਮੇਲ ਸਿੰਘ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਟੀਮਾਂ ਬਣਾ ਕੇ ਡੇਂਗੂ ਦਾ ਲਾਰਵਾ ਨਸ਼ਟ ਕਰਵਾਇਆ ਅਤੇ ਬਚਾਅ ਲਈ ਜਾਗਰੂਕਤਾ ਪੈਂਫਲੈਟ ਵੰਡੇ।
 ਇਸ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਡੇਂਗੂ ਸਬੰਧੀ ਜੇਕਰ ਲੱਛਣ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਰੁੱਪ ਮੀਟਿੰਗਾਂ ਅਤੇ ਪ੍ਰੈਸ ਕਵਰੇਜ ਕਰਵਾ ਕੇ ਡੇਂਗੂ ਤੋਂ ਬਚਾਅ ਲਈ ਉਪਰਾਲੇ ਕੀਤੇ ਜਾ ਰਹੇ ਹਨ।