ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਦੇ ਮਸ਼ਹੂਰ ਪੰਮਾ ਪੰਸਾਰੀ ਦੀ ਦੁਕਾਨ ਨੂੰ ਅੱਗ ਲੱਗਣ ਦਾ ਲਿਆ ਜਾਇਜ਼ਾ
- Admin Default
- 20 Oct, 2024 05:27
ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਦੇ ਮਸ਼ਹੂਰ ਪੰਮਾ ਪੰਸਾਰੀ ਦੀ ਦੁਕਾਨ ਨੂੰ ਅੱਗ ਲੱਗਣ ਦਾ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ
ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਡੇਰਾ ਬਾਬਾ ਨਾਨਕ ਕਸਬੇ ਵਿੱਚ ਮਸ਼ਹੂਰ ਪੰਸਾਰੀ,ਪੰਮਾ ਪੰਸਾਰੀ ਦੀ ਦੁਕਾਨ ਨੂੰ ਅੱਗ ਲੱਗਣ ਕਰਕੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਤੇ ਦੁਕਾਨ ਮਾਲਕ ਨੂੰ ਹੌਸਲਾ ਦਿੱਤਾ ਇਸ ਤੋਂ ਬਾਅਦ ਸਹਿਰ ਵਾਸੀਆਂ ਤੇ ਇਲਾਕੇ ਦੇ ਲੋਕਾਂ ਨਾਲ ਮੁਲਾਕਾਤਾਂ ਕਰਕੇ ਹਲਕੇ ਦੇ ਮੁੱਦਿਆਂ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਸਬੰਧੀ ਗੱਲਬਾਤ ਕੀਤੀ ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਅਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ਵਾਸਪਾਤਰ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ
Source babushahi







