ਜਿਮਣੀ ਚੋਣਾਂ : ਗੁਰਦੀਪ ਰੰਧਾਵਾ ਆਮ ਆਦਮੀ ਪਾਰਟੀ ਦੇ ਡੇਰਾ ਬਾਬਾ ਨਾਨਕ ਹਲਕੇ ਤੋਂ ਉਮੀਦਵਾਰ ਐਲਾਨੇ ਗਏ
- Admin Default
- 20 Oct, 2024 08:47
ਜਿਮਣੀ ਚੋਣਾਂ : ਗੁਰਦੀਪ ਰੰਧਾਵਾ ਆਮ ਆਦਮੀ ਪਾਰਟੀ ਦੇ ਡੇਰਾ ਬਾਬਾ ਨਾਨਕ ਹਲਕੇ ਤੋਂ ਉਮੀਦਵਾਰ ਐਲਾਨੇ ਗਏ
ਗੁਰਦਾਸਪੁਰ
ਆਮ ਆਦਮੀ ਪਾਰਟੀ ਵੱਲੋਂ ਜਿਮਨੀ ਚੋਣਾਂ ਲਈ ਪੰਜਾਬ ਦੀਆਂ ਚਾਰੋਂ ਸੀਟਾਂ ਤੇ ਉਮੀਦਵਾਰ ਐਲਾਨ ਦਿੱਤੇ ਗਏ ਹਨ ਜਿਨਾਂ ਵਿੱਚੋਂ ਗੁਰਦੀਪ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਦੀ ਸੀਟ ਤੋਂ ਮੁੜ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਗੁਰਦੀਪ ਰੰਧਾਵਾ ਟਕਸਾਲੀ ਆਮ ਆਦਮੀ ਪਾਰਟੀ ਦੇ ਆਗੂ ਰਹੇ ਹਨ ਅਤੇ ਅਰਸੇ ਤੋਂ ਪਾਰਟੀ ਨਾਲ ਜੁੜ ਕੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਿਲ ਰਹੇ ਹਨ। ਪਾਰਟੀ ਵੱਲੋਂ ਉਹਨਾਂ ਨੂੰ 2022 ਵਿੱਚ ਵਿਧਾਨ ਸਭਾ ਚੋਣ ਦੌਰਾਨ ਡੇਰਾ ਬਾਬਾ ਨਾਨਕ ਹਲਕੇ ਤੋਂ ਉਮੀਦਵਾਰ ਵੀ ਐਲਾਨਿਆ ਗਿਆ ਸੀ ਪਰ ਉਹ ਚੋਣਾਂ ਨਹੀਂ ਜਿੱਤ ਸਕੇ ਸਨ । ਉਹਨਾਂ ਦੇ ਮੁਕਾਬਲੇ ਵਿੱਚ ਸੁਖਜਿੰਦਰ ਰੰਧਾਵਾ ਸਾਬਕਾ ਉਪ ਮੁੱਖ ਮੰਤਰੀ ਚੋਣ ਜਿੱਤੇ ਸਨ।
2022 ਦੀਆਂ ਚੋਣਾਂ ਵਿੱਚ ਗੁਰਦੀਪ ਰੰਧਾਵਾ ਨੇ ਡੇਰਾ ਬਾਬਾ ਨਾਨਕ ਹਲਕੇ ਤੋਂ ਲਗਭਗ 30 ਹਜਾਰ ਵੋਟਾਂ ਹਾਸਲ ਕੀਤੀਆਂ ਸੀ ਪਰ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨੂੰ ਉਹਨਾਂ ਦੇ ਕੰਮਾਂ ਨੂੰ ਦੇਖਦੇ ਹੋਏ ਮੋੜ ਤੋਂ ਅੱਛਾ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਸਰਪੰਚੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਹਾਸਿਲ ਹੋਈ ਹੈ ਇਸ ਕਾਰਨ ਪਾਰਟੀ ਨੂੰ ਉਮੀਦ ਹੈ ਕਿ ਗੁਰਦੀਪ ਰੰਧਾਵਾ ਵੀ ਇਸ ਵਾਰ ਡੇਰਾ ਬਾਬਾ ਨਾਨਕ ਹਲਕੇ ਤੋਂ ਚੋਣ ਜਿੱਤ ਹਾਸਲ ਕਰਨਗੇ।
Source babushahi







