:

ਗੁਰਦੀਪ ਬਾਠ ਦੀ ਪਾਰਟੀ ਨੂੰ ਚੇਤਾਵਨੀ, 24 ਘੰਟਿਆਂ 'ਚ ਬਦਲੋ ਉਮੀਦਵਾਰ


ਗੁਰਦੀਪ ਬਾਠ ਦੀ ਪਾਰਟੀ ਨੂੰ ਚੇਤਾਵਨੀ, 24 ਘੰਟਿਆਂ 'ਚ ਬਦਲੋ ਉਮੀਦਵਾਰ 

ਬਰਨਾਲਾ

- ਪੰਜਾਬ ਅੰਦਰ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਬਰਨਾਲਾ ਦੇ ਇੱਕ ਘੰਟਾ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦਾ ਨਾਮ ਐਲਾਨਿਆ ਗਿਆ ਹੈ। ਪਰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਲਈ ਟਿਕਟ ਦੇ ਮੇਨ ਦਾਵੇਦਾਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਇਹ ਸਰਾਸਰ ਧੱਕੇਸ਼ਾਹੀ ਹੈ।

13 ਨਵੰਬਰ ਨੂੰ ਹੋ ਰਹੀਆਂ ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਟਿਕਟ ਦਾ ਐਲਾਨ ਕਰ ਦਿੱਤਾ ਹੈ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਪਾਰਟੀ ਨੇ ਸਾਬਕਾ ਕੈਬਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਨਜਦੀਕੀ ਸਾਥੀ ਹਰਿੰਦਰ ਸਿੰਘ ਨੂੰ ਟਿਕਟ ਦਿੱਤੀ ਹੈ। ਟਿਕਟ ਦਾ ਐਲਾਨ ਹੋਣ ਦੇ ਲਗਭਗ ਇਕ ਘੰਟੇ ਦੇ ਅੰਦਰ ਹੀ ਪਾਰਟੀ ਦੋ ਫਾੜ ਹੋ ਗਈ ਹੈ ਤੇ ਬਗਾਵਤ ਸ਼ੁਰੂ ਹੋ ਗਈ ਹੈ। 

ਟਿਕਟ ਦੇ ਦਾਅਵੇਦਾਰ ਅਤੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਸਾਡੇ ਵੱਲੋਂ ਪਾਰਟੀ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤਾ ਗਿਆ ਹੈ ਜੇਕਰ ਪਾਰਟੀ ਵੱਲੋਂ ਜੋ ਕਿ ਉਮੀਦਵਾਰ ਐਲਾਨਿਆ ਗਿਆ ਹੈ ਉਸਨੂੰ ਬਦਲਿਆ ਨਹੀਂ ਜਾਂਦਾ ਤਾਂ ਹੋ ਸਕਦਾ ਹੈ ਸਾਡੇ ਵੱਲੋਂ ਜ਼ਿਮਨੀ ਚੋਣ ਆਜ਼ਾਦ ਉਮੀਦਵਾਰ ਦੇ ਤੌਰ ਤੇ ਲੜੀ ਜਾਵੇ, ਜਿਸ ਦਾ ਫੈਸਲਾ ਪਾਰਟੀ ਵਰਕਰਾਂ ਦੀ ਆਪਸੀ ਮੀਟਿੰਗ ਤੋਂ ਬਾਅਦ ਕੀਤਾ ਜਾਵੇਗਾ। 


Source babushahi