ਹੁਸ਼ਿਆਰਪੁਰ: ਹਸਪਤਾਲ ਦੇ ਬਾਹਰ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਕਤਲ
- Admin Default
- 21 Oct, 2024 06:56
ਹੁਸ਼ਿਆਰਪੁਰ: ਹਸਪਤਾਲ ਦੇ ਬਾਹਰ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਕਤਲ
ਹੁਸ਼ਿਆਰਪੁਰ
ਹੁਸ਼ਿਆਰਪੁਰ ਦੇ ਪਿੰਡ ਚੱਕੋਵਾਲ ਬ੍ਰਾਹਮਣਾ ਵਿਚ ਐਤਵਾਰ ਨੂੰ ਪਿਓ-ਪੁੱਤ ਦੀ ਬੇਰਹਿਮੀ ਨਾਲ ਗੋਲੀ ਮਾਰ ਕੇ ਹੱਤਿਆ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਿਕ, ਅਮਰਜੀਤ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਉਸ ਸਮੇਂ ਗੋਲੀ ਮਾਰ ਕੇ ਮਾਰ ਦਿੱਤਾ ਗਿਆ, ਜਦੋਂ ਉਹ ਹਸਪਤਾਲ 'ਚ ਨਵਜੰਮੇ ਬੱਚੇ ਦਾ ਹਾਲ-ਚਾਲ ਜਾਣਨ ਤੋਂ ਬਾਅਦ ਬਾਹਰ ਆ ਰਹੇ ਸਨ। ਇਸ ਹਮਲੇ ਦੌਰਾਨ ਦੋ ਬੱਚੇ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਵਿਚ ਅਮਰਜੀਤ ਦਾ ਬੇਟਾ ਗੁਨਰਾਜ ਅਤੇ ਉਸ ਦੇ ਭਰਾ ਸੁਖਜੀਤ ਦਾ ਬੇਟਾ ਸ਼ਿਵਮ ਸ਼ਾਮਲ ਹਨ। ਦੋਵਾਂ ਬੱਚਿਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
Source babushahi







