ਗੁਰਦਾਸਪੁਰ ਦੇ ਨੌਜਵਾਨ ਦੀ ਹੋਈ ਵਿਦੇਸ਼ੀ ਧਰਤੀ 'ਤੇ ਮੌਤ
- Admin Default
- 22 Oct, 2024 07:14
ਗੁਰਦਾਸਪੁਰ ਦੇ ਨੌਜਵਾਨ ਦੀ ਹੋਈ ਵਿਦੇਸ਼ੀ ਧਰਤੀ 'ਤੇ ਮੌਤ
14 ਮਹੀਨੇ ਪਹਿਲਾਂ ਹੀ ਗਿਆ ਸੀ, ਪਿੱਛੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ
ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲਗੁ
ਗੁਰਦਾਸਪੁਰ
ਗੁਰਦਾਸਪੁਰ ਦੇ ਪਿੰਡ ਅਹਿਮਦਾਬਾਦ ਦੇ ਰਹਿਣ ਵਾਲੇ 39 ਸਾਲਾਂ ਨੌਜਵਾਨ ਸੁਖਵਿੰਦਰ ਸਿੰਘ ਦੀ ਵਿਦੇਸ਼ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ ਸੁਖਵਿੰਦਰ ਆਪਣੇ ਪਰਿਵਾਰ ਦੇ ਵਾਸਤੇ ਰੋਜ਼ੀ ਰੋਟੀ ਕਮਾਉਣ ਲਈ 14 ਮਹੀਨੇ ਪਹਿਲਾਂ ਹੀ ਸ਼ਾਰਜਾਹ ਗਿਆ ਸੀ ਜਿਸ ਦੀ ਓਥੇ ਅਚਾਨਕ ਮੌਤ ਹੋ ਗਈ ।ਪਰਿਵਾਰਿਕ ਮੈਂਬਰਾਂ ਦਾ ਪਿੱਛੇ ਰੋ ਰੋ ਬੁਰਾ ਹਾਲ ਹੈ ਅਤੇ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਉਸਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ। ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸੁਖਵਿੰਦਰ ਸਿੰਘ ਦੀ ਪਤਨੀ ਅਤੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸਵੇਰੇ ਫੋਨ ਆਇਆ ਸੀ ਕਿ ਸੁਖਵਿੰਦਰ ਸਿੰਘ ਸਿੰਘ ਨੂੰ ਖੂਨ ਦੀ ਉਲਟੀ ਆਈ ਹੈ ਤੇ ਜਿਸ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਸੁਖਵਿੰਦਰ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ,ਪਤਨੀ ਅਤੇ ਵਿਧਵਾ ਮਾਂ ਨੂੰ ਛੱਡ ਗਿਆ ਹੈ ।ਉਹਨਾਂ ਦੱਸਿਆ ਕਿ ਸੁਖਵਿੰਦਰ ਸਿੰਘ ਇੱਕ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਸੀ ।ਉਹਨਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਵਿਦੇਸ਼ ਤੋਂ ਛੇਤੀ ਤੋਂ ਛੇਤੀ ਭਾਰਤ ਲਿਆਂਦਾ ਜਾਵੇ ਤਾਂ ਜੋ ਪਰਿਵਾਰਿਕ ਮੈਂਬਰ ਉਸਦਾ ਰਸਮਾਂ ਅਨੁਸਾਰ ਸੰਸਕਾਰ ਕਰ ਸਕਣ। ਇਸ ਦੁੱਖਦਾਈ ਖਬਰ ਦੇ ਨਾਲ ਪੂਰੇ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
Source babushahi







