:

ਆਇਓਡੀਨ ਤੱਤ ਸਰੀਰਿਕ ਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ: ਸਿਵਲ ਸਰਜਨ


ਆਇਓਡੀਨ ਤੱਤ ਸਰੀਰਿਕ ਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ: ਸਿਵਲ ਸਰਜਨ

 ਬਰਨਾਲਾ

 ਆਇਓਡੀਨ ਤੱਤ ਦੀ ਸਰੀਰਿਕ ਤੇ ਮਾਨਸਿਕ ਵਾਧੇ ਤੇ ਵਿਕਾਸ ਲਈ ਬਹੁਤ ਜ਼ਰੂਰਤ ਹੁੰਦੀ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ  ਡਾ. ਤਪਿੰਦਰਜੋਤ ਕੌਸ਼ਲ ਵੱਲੋਂ ਕੀਤਾ ਗਿਆ। ਇਹ ਦਿਵਸ ਮਨਾਉਣ ਦਾ ਮਕਸਦ ਆਇਓਡੀਨ ਦੀ ਕਮੀ ਨੂੰ ਕੰਟਰੋਲ ਅਤੇ ਪਹਿਚਾਣ ਕਰਨਾ ਹੈ।
   ਆਇਓਡੀਨ ਦੀ ਘਾਟ ਵਿਕਾਰ ਬਾਰੇ ਆਲਮੀ ਦਿਵਸ 'ਤੇ ਜ਼ਿਲ੍ਹਾ ਬਰਨਾਲਾ ਦੇ ਸਿਹਤ ਕੇਂਦਰਾਂ ਅਤੇ ਰਾਸ਼ਟਰੀ ਬਾਲ ਸਵਾਸਥ ਕਾਰਿਆਕਰਮ ਟੀਮਾਂ ਤੇ ਸਿਹਤ ਕਰਮਚਾਰੀਆਂ ਵੱਲੋਂ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਕੇ ਮਨਾਇਆ ਗਿਆ।
      ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ/ਨੋਡਲ ਅਫਸਰ ਵੱਲੋਂ ਦੱਸਿਆ ਗਿਆ ਕਿ ਆਇਓਡੀਨ ਇਕ ਮਹੱਤਵਪੂਰਨ ਸੂਖਮ ਪੌਸ਼ਟਿਕ ਤੱਤ ਹੈ। ਇਸ ਦੀ ਜ਼ਰੂਰਤ ਆਮ ਮਨੁੱਖ ਦੇ ਸਰੀਰਕ ਵਾਧੇ ਅਤੇ ਵਿਕਾਸ ਲਈ ਹੈ ਅਤੇ ਇਸ ਦੀ ਜ਼ਰੂਰਤ ਪੌਸਟਿਕ ਖ਼ੁਰਾਕ ਵਿੱਚ ਆਇਓਡੀਨ ਦੀ ਘਾਟ ਨਾਲ ਮਨੁੱਖੀ ਸਰੀਰ ਵਿੱਚ ਹੋਣ ਵਾਲੇ ਰੋਗਾਂ ਨੂੰ ਰੋਕਣ ਲਈ ਬਹੁਤ ਜ਼ਰੂਰੀ ਹੈ। ਉਹਨਾਂ ਦੱਸਿਆ ਕਿ ਗਰਭਵਤੀ ਔਰਤਾਂ ਵਿੱਚ ਆਇਓਡੀਨ ਦੀ ਘਾਟ ਨਾਲ ਗਰਭ ਵਿੱਚ ਪਲ ਰਹੇ ਬੱਚੇ ਨੂੰ ਆਇੳਓਡੀਨ ਦੀ ਸਹੀ ਮਾਤਰਾ ਨਾ ਮਿਲਣ ਕਾਰਨ ਗਰਭਪਾਤ ਹੋ ਸਕਦਾ ਹੈ।
 ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਤੇ ਹਰਜੀਤ ਸਿੰਘ ਬਾਗੀ ਜ਼ਿਲ੍ਹਾ ਬੀ.ਸੀ.ਸੀ.ਕੋਆਰਡੀਨੇਟਰ ਨੇ ਦੱਸਿਆ ਕਿ ਬੱਚੇ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਆਇਓਡੀਨ ਯੁਕਤ ਭੋਜਨ ਦੀ ਮਹੱਤਤਾ ਬਹੁਤ ਜ਼ਿਆਦਾ ਹੈ ਅਤੇ ਗਰਭ ਵਿਚ ਪਲ ਰਹੇ ਬੱਚੇ ਵਿਚ ਪਿਆ ਦਿਮਾਗੀ ਨੁਕਸ ਉਮਰ ਭਰ ਰਹਿੰਦਾ ਹੈ। ਉਹਨਾਂ ਦੱਸਿਆ ਕਿ ਆਇਓਡੀਨ ਦੀ ਘਾਟ ਨਾਲ ਬੋਲ਼ਾਪਣ , ਗੂੰਗਾਪਣ , ਭੈਂਗਾਪਣ, ਬੌਣਾਪਣ, ਸਰੀਰ ਦੇ ਵਿਕਾਸ ਵਿੱਚ ਰੁਕਾਵਟ ਆਦਿ ਬਿਮਾਰੀਆਂ ਹੋ ਸਕਦੀਆਂ ਹਨ।