:

ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ, ਕਿਹਾ- ਜ਼ਿਮਨੀ ਚੋਣਾਂ ਲਈ ਸੁਖਬੀਰ ਬਾਦਲ ਨੂੰ ਕੋਈ ਛੋਟ ਨਹੀਂ


ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ, ਕਿਹਾ- ਜ਼ਿਮਨੀ ਚੋਣਾਂ ਲਈ ਸੁਖਬੀਰ ਬਾਦਲ ਨੂੰ ਕੋਈ ਛੋਟ ਨਹੀਂ 

ਅੰਮ੍ਰਿਤਸਰ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਜ਼ਿਮਨੀ ਚੋਣਾਂ ਦੌਰਾਨ ਸਿਆਸੀ ਸਰਗਰਮੀਆਂ ਵਿਚ ਵਿਚਰਣ ਲਈ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਉਨ੍ਹਾਂ ਆਪਣਾ ਫੈਸਲਾ ਸੁਣਾਉਂਦਿਆ ਕਿਹਾ ਕਿ ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਸੱਤ ਮੈਂਬਰ ਵਫਦ ਆਇਆ ਸੀ। ਉਹਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਰਾਹਤ ਦੇਣ ਦੀ ਆਪਣੀ ਗੱਲ ਰੱਖੀ ਸੀ। 

ਜਥੇਦਾਰ ਨੇ ਕਿਹਾ ਕਿ ਤਨਖਾਹੀਏ ਦੀ ਇਕ ਪਰਿਭਾਸ਼ਾ ਹੁੰਦੀ ਹੈ ਜਿਨ੍ਹੀ ਦੇਰ ਉਹ ਸ੍ਰੀ ਅਕਾਲ ਤਖਤ ਸਾਹਿਬ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਫਸੀਲ ਤੋਂ ਲੱਗੀ ਤਨਖਾਹ ਪੂਰੀ ਨਹੀਂ ਕਰ ਸਕਦਾ ਉਸ ਵਕਤ ਤੱਕ ਉਹ ਤਨਖਾਹੀਆ ਹੀ ਹੈ। ਉਸ ਨੂੰ ਤਨਖਾਹ ਲੱਗਾ ਕੇ ਪੂਰੀ ਕਰਨੀ ਜਰੂਰੀ ਹੈ।ਅਜੇ ਫੈਸਲਾ ਰਾਖਵਾਂ ਰੱਖਿਆ ਗਿਆ ਕੁਝ ਸਮੇਂ ਬਾਅਦ ਮੀਟਿੰਗ ਹੋਵੇਗੀ, ਪੰਜ ਸਿੰਘ ਸਾਹਿਬਾਨ ਮੀਟਿੰਗ ਵਿਚ ਵਿਚਾਰ ਕਰਕੇ ਅਗਲਾ ਫੈਸਲਾ ਲੈਣਗੇ। ਜੇਕਰ ਸਿੱਖ ਤਨਖਾਹੀਆ ਹੈ ਤਾਂ ਉਸ ਦੇ ਮੁਤਾਬਿਕ ਹੀ ਚਲਣਾ ਚਾਹੀਦਾ ਹੈ। 


Source babushahi