ਪੈਰਾ ਮਿਲਟਰੀ ਫੋਰਸਿਸ ਦੇ ਲਿਖਤੀ ਪੇਪਰ ਦੀ ਕੋਚਿੰਗ ਲਈ ਰਜਿਸਟ੍ਰੇਸ਼ਨ ਕਰਵਾਉਣ ਦਾ ਸੱਦਾ
- Admin Default
- 23 Oct, 2024 10:02
ਪੈਰਾ ਮਿਲਟਰੀ ਫੋਰਸਿਸ ਦੇ ਲਿਖਤੀ ਪੇਪਰ ਦੀ ਕੋਚਿੰਗ ਲਈ ਰਜਿਸਟ੍ਰੇਸ਼ਨ ਕਰਵਾਉਣ ਦਾ ਸੱਦਾ
ਬਰਨਾਲਾ
ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭੀਖੀ-ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਤੇ ਸੰਗਰੂਰ ਦੇ ਨੌਜਵਾਨਾਂ ਲਈ ਵੱਖ-ਵੱਖ ਪੋਸਟਾਂ ਜਿਵੇਂ ਬੀਐੱਸਐਫ, ਸੀ ਆਈ ਐਸ ਐਫ, ਸੀ ਆਰ ਪੀ ਐਫ ਆਦਿ ਦੇ ਲਿਖਤੀ ਪੇਪਰ ਅਤੇ ਪੰਜਾਬ ਪੁਲਿਸ ਦਾ ਟੈਸਟ ਪਾਸ ਕਰ ਚੁੱਕੇ ਨੌਜਵਾਨਾਂ ਦੀ ਫਿਜ਼ੀਕਲ ਟ੍ਰੇਨਿੰਗ ਦੀ ਤਿਆਰੀ ਲਈ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ,ਅਧਾਰ ਕਾਰਡ ਦੀ ਫੋਟੋ ਕਾਪੀ, 2 ਪਾਸਪੋਰਟ ਸਾਈਜ਼ ਫੋਟੋ, ਪੋਸਟ ਵਾਸਤੇ ਕੀਤੇ ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ ਲੈ ਕੇ ਪਿੰਡ ਬੋੜਾਵਾਲ ਵਿਖੇ ਕੈਂਪ ਵਿਖੇ 28 ਅਕਤੂਬਰ ਨੂੰ ਸਵੇਰੇ 9:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 98148-50214, 90563-35220 'ਤੇ ਸੰਪਰਕ ਕੀਤਾ ਜਾ ਸਕਦਾ ਹੈ।
Source babushahi







