ਮਾਪੇ ਅਧਿਆਪਕ ਮਿਲਣੀ ਪ੍ਰਤੀ ਮਾਪੇ, ਵਿਦਿਆਰਥੀਆਂ ਤੇ ਅਧਿਆਪਕਾਂ ਵਿੱਚ ਵੇਖਣ ਨੂੰ ਮਿਲਿਆ ਭਾਰੀ ਉਤਸ਼ਾਹ
- Admin Default
- 23 Oct, 2024 10:11
ਮਾਪੇ ਅਧਿਆਪਕ ਮਿਲਣੀ ਪ੍ਰਤੀ ਮਾਪੇ, ਵਿਦਿਆਰਥੀਆਂ ਤੇ ਅਧਿਆਪਕਾਂ ਵਿੱਚ ਵੇਖਣ ਨੂੰ ਮਿਲਿਆ ਭਾਰੀ ਉਤਸ਼ਾਹ
ਬਰਨਾਲਾ
ਸਿੱਖਿਆ ਵਿਭਾਗ ਦੀ ਹਦਾਇਤ ਤਹਿਤ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ।
ਇਸੇ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਸਤਿਕਾਰਯੋਗ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਵਿੱਚ ਏਡੀਸੀ (ਜ) ਲਤੀਫ ਅਹਿਮਦ , ਐਸ.ਡੀ.ਐਮ ਮਹਿਲ ਕਲਾਂ ਹਰਕੰਵਲਜੀਤ ਸਿੰਘ , ਐਸ.ਡੀ.ਐਮ ਤਪਾ ਰਿਸ਼ਭ ਬਾਂਸਲ ਅਤੇ ਡੀਈਓ ਮਲਕਾ ਰਾਣੀ ਵੱਲੋਂ ਸਕੂਲਾਂ ਵਿੱਚ ਸ਼ਿਰਕਤ ਕੀਤੀ ਗਈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਮਕਸਦ ਮਾਪਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਬਿਹਤਰ ਤਾਲਮੇਲ ਬਣਾਉਣਾ ਹੈ ਤਾਂ ਕਿ ਵਿਦਿਆਰਥੀਆਂ ਨੂੰ ਗੁਣਾਤਮਿਕ ਵਿੱਦਿਆ ਪ੍ਰਦਾਨ ਕਰਕੇ ਉਹਨਾਂ ਦਾ ਸਰਵਪੱਖੀ ਵਿਕਾਸ ਹੋ ਸਕੇ।
ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਮੈਡਮ ਮਲਕਾ ਰਾਣੀ ਨੇ ਕਿਹਾ ਮਾਪੇ ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜਾਰੀ ਸਾਂਝੀ ਕੀਤੀ ਗਈ,ਵਿਭਾਗ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ ਗਿਆ ਅਤੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਸਕੂਲ ਵਿੱਚ ਰੋਜ਼ਾਨਾ ਹਾਜ਼ਰੀ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੈਗਾ ਪੀਟੀਐਮ ਦੌਰਾਨ ਵੱਖ-ਵੱਖ ਸਕੂਲਾਂ ਵਿੱਚ ਮਾਪਿਆਂ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ ਅਤੇ 100% ਹਾਜ਼ਰੀ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੈਡਮ ਨੀਰਜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਬਰਜਿੰਦਰ ਪਾਲ, ਡਾਇਟ ਪ੍ਰਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ,ਬੀਐਨਓਜ਼ ਸੁਰੇਸ਼ਟਾ ਸ਼ਰਮਾ, ਹਰਪ੍ਰੀਤ ਕੌਰ, ਜਸਵਿੰਦਰ ਸਿੰਘ, ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰਜ਼ ਅਤੇ ਬਲਾਕ ਰਿਸੋਰਸ ਕੋਆਰਡੀਨੇਟਰਸ ਵੱਲੋਂ ਸਕੂਲ ਵਿਜ਼ਟ ਕੀਤੇ ਗਏ।







