ਕਿਸਾਨਾਂ ਵੱਲੋਂ ਪੰਜਾਬ ਭਰ 'ਚ ਨੈਸ਼ਨਲ ਹਾਈਵੇ ਜਾਮ!
- Admin Default
- 25 Oct, 2024 09:14
ਕਿਸਾਨਾਂ ਵੱਲੋਂ ਪੰਜਾਬ ਭਰ 'ਚ ਨੈਸ਼ਨਲ ਹਾਈਵੇ ਜਾਮ!
ਚੰਡੀਗੜ੍ਹ
ਪੰਜਾਬ ਭਰ ਦੇ ਅੰਦਰ ਕਿਸਾਨਾਂ ਦੇ ਵਲੋਂ ਨੈਸ਼ਨਲ ਹਾਈਵੇ ਜਾਮ ਕਰ ਦਿੱਤੇ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ, ਝੋਨੇ ਦੀ ਸਰਕਾਰ ਵੱਲੋਂ ਨਾ ਤਾਂ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਨਾ ਹੀ ਲਿਫ਼ਟਿੰਗ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ, ਉਨ੍ਹਾਂ ਨੇ ਪਹਿਲਾਂ ਐਲਾਨ ਕੀਤਾ ਸੀ ਕਿ, 25 ਅਕਤੂਬਰ ਨੁੰ ਪੂਰੇ ਸੂਬੇ ਦੀਆਂ ਅਨਾਜ ਮੰਡੀਆਂ ਦੇ ਆਲੇ-ਦੁਆਲੇ ਦੀਆਂ ਸੜਕਾਂ ਨੂੰ ਸਵੇਰੇ 11 ਤੋਂ ਦੁਪਹਿਰ ਤਿੰਨ ਵਜੇ ਤੱਕ ਜਾਮ ਕਰਨਗੇ।
ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਹੈ ਕਿ, ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਸਰਕਾਰ ਵੱਲੋਂ ਨਾ ਕੀਤਾ ਗਿਆ ਤਾਂ, 29 ਅਕਤੂਬਰ ਨੂੰ ਸਵੇਰੇ 11 ਤੋਂ ਦੁਪਹਿਰ ਤਿੰਨ ਵਜੇ ਤੱਕ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਏਗਾ। ਇਹੀ ਨਹੀਂ, ਮੰਡੀਆਂ ’ਚ ਆਉਣ ’ਤੇ ਆਪ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੇ ਅਧਿਕਾਰੀਆਂ ਦਾ ਕਾਲੇ ਝੰਡਿਆਂ ਨਾਲ ਘਿਰਾਓ ਕੀਤਾ ਜਾਏਗਾ।
Source babushahi







