:

ਵਿਆਹ ਸਮਾਗਮ ਤੋਂ ਪਰਤ ਰਹੇ 5 ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਸਾਰਿਆਂ ਦੀ ਮੌਤ


ਵਿਆਹ ਸਮਾਗਮ ਤੋਂ ਪਰਤ ਰਹੇ 5 ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਸਾਰਿਆਂ ਦੀ ਮੌਤ

ਮੰਡੀ 

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ਚੌਰਘਾਟੀ ਦੇ ਬਰਧਨ 'ਚ ਇਕ ਮਾਰੂਤੀ ਕਾਰ ਡੂੰਘੀ ਖਾਈ 'ਚ ਡਿੱਗ ਗਈ। ਜਿਸ ਕਾਰਨ ਕਾਰ 'ਚ ਸਵਾਰ ਪੰਜ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਪੰਜੇ ਜਣੇ ਲਾੜੀ ਨੂੰ ਛੱਡ ਕੇ ਘਰ ਪਰਤ ਰਹੇ ਸਨ। ਇਹ ਭਿਆਨਕ ਹਾਦਸਾ ਸ਼ਨੀਵਾਰ ਦੇਰ ਰਾਤ ਵਾਪਰਿਆ। ਕਾਰ ਵਿਚ ਸਵਾਰ ਸਾਰੇ ਨੌਜਵਾਨ ਧਮਚਿਆਣ ਪਿੰਡ ਦੇ ਰਹਿਣ ਵਾਲੇ ਹਨ। ਜੋ ਬਾਰੋਟ 'ਚ ਵਿਆਹ ਸਮਾਗਮ 'ਚ ਗਏ ਹੋਏ ਸਨ। ਦੇਰ ਰਾਤ ਘਰ ਪਰਤਦੇ ਸਮੇਂ ਇਹ ਹਾਦਸਾ ਵਾਪਰਿਆ। ਜਿਸ ਦੀ ਜਾਣਕਾਰੀ ਐਤਵਾਰ ਸਵੇਰੇ ਮਿਲੀ।


Source babushahi