ਪੰਜਾਬ 'ਚ ਪਰਾਲੀ ਸਾੜਨ ਦੇ 108 ਨਵੇਂ ਮਾਮਲੇ ਆਏ ਸਾਹਮਣੇ
- Admin Default
- 28 Oct, 2024 06:15
ਪੰਜਾਬ 'ਚ ਪਰਾਲੀ ਸਾੜਨ ਦੇ 108 ਨਵੇਂ ਮਾਮਲੇ ਆਏ ਸਾਹਮਣੇ
ਟ੍ਰਾਈਸਿਟੀ 'ਚ AQI 200 ਤੋਂ ਪਾਰ, ਅੰਮ੍ਰਿਤਸਰ AQI ਪਹੁੰਚਿਆ 318
ਪੰਜਾਬ ਅਤੇ ਚੰਡੀਗੜ੍ਹ 'ਚ ਤਾਪਮਾਨ 'ਚ ਗਿਰਾਵਟ ਜਾਰੀ
ਚੰਡੀਗੜ੍ਹ
ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ਹਾਲ ਦੀ ਘੜੀ ਵੱਧ ਰਹੇ ਹਨ ਜਿਸ ਕਾਰਨ ਪ੍ਰਦੂਸ਼ਨ ਦਾ ਪਧੱਰ ਵੀ ਵਧ ਰਿਹਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਵੀ ਪ੍ਰਦੂਸ਼ਨ ਵੱਧ ਗਿਆ ਹੈ। ਦਰਅਸਲ ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ 'ਚ 1 ਡਿਗਰੀ ਅਤੇ ਚੰਡੀਗੜ੍ਹ 'ਚ ਤਾਪਮਾਨ 2.2 ਡਿਗਰੀ ਘੱਟ ਗਿਆ। ਰਾਜਧਾਨੀ ਸਮੇਤ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ। ਇਸ ਦੌਰਾਨ ਪੰਜਾਬ ਵਿੱਚ ਐਤਵਾਰ ਨੂੰ ਪਰਾਲੀ ਸਾੜਨ ਦੇ 108 ਨਵੇਂ ਮਾਮਲੇ ਸਾਹਮਣੇ ਆਏ ਹਨ। ਤਰਨ ਤਾਰਨ 'ਚ ਅੱਗ ਲੱਗਣ ਦੀਆਂ 24 ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਫ਼ਿਰੋਜ਼ਪੁਰ ਵਿੱਚ 19, ਪਟਿਆਲਾ ਵਿੱਚ 11, ਅੰਮ੍ਰਿਤਸਰ ਅਤੇ ਸੰਗਰੂਰ ਵਿੱਚ 10-10 ਮਾਮਲੇ ਸਾਹਮਣੇ ਆਏ ਹਨ। ਕੁੱਲ ਮਿਲਾ ਕੇ ਇਸ ਸਾਲ ਹੁਣ ਤੱਕ ਸੂਬੇ ਵਿੱਚ ਖੇਤਾਂ ਨੂੰ ਅੱਗ ਲੱਗਣ ਦੀਆਂ 1,857 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਜੋ ਪਿਛਲੇ ਸਾਲ ਦੇ 3,293 ਦੇ ਮੁਕਾਬਲੇ ਬਹੁਤ ਘੱਟ ਹਨ।
Source babushahi







