:

ਵਿਧਾਨ ਸਭਾ ਬਰਨਾਲਾ ਜ਼ਿਮਨੀ ਚੋਣਾਂ ਦੌਰਾਨ ਦੋ ਗੈਂਗਸਟਰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫਤਾਰ


ਵਿਧਾਨ ਸਭਾ ਬਰਨਾਲਾ ਜ਼ਿਮਨੀ ਚੋਣਾਂ ਦੌਰਾਨ ਦੋ ਗੈਂਗਸਟਰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫਤਾਰ


ਬਰਨਾਲਾ

: ਧਨੌਲਾ ਥਾਣਾ ਪੁਲਸ ਨੇ ਨਾਕਾਬੰਦੀ ਦੌਰਾਨ ਗੈਂਗਸਟਰ ਅਮਨਦੀਪ ਅਮਨਾ ਜੈਤੋ ਅਤੇ ਯਾਦਵਿੰਦਰ ਯਾਦੂ ਜੈਤੋ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਆਟੋਮੈਟਿਕ ਪਿਸਤੌਲ, 2 ਮੈਗਜ਼ੀਨ ਅਤੇ 22 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮ ਅਮਨਦੀਪ ਖ਼ਿਲਾਫ਼ ਪੰਜਾਬ ਭਰ ਵਿੱਚ ਪਹਿਲਾਂ ਹੀ 45 ਕੇਸ ਦਰਜ ਹਨ, ਜਦੋਂਕਿ ਦੂਜੇ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ 6 ਕੇਸ ਦਰਜ ਹਨ।
 
ਡੀਐਸਪੀ ਬਰਨਾਲਾ ਨੇ ਦੱਸਿਆ ਕਿ ਮੁਲਜ਼ਮ ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ, ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ।  ਇਸ ਮੌਕੇ ਡੀ.ਐਸ.ਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਬਰਨਾਲਾ ਪੁਲਿਸ ਨੇ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਪੁਖਤਾ ਪ੍ਰਬੰਧ ਕੀਤੇ ਹਨ। ਜਿਸ ਤਹਿਤ ਵੱਖ-ਵੱਖ ਥਾਵਾਂ 'ਤੇ ਚੈਕਿੰਗ, ਨਾਕਾਬੰਦੀ ਅਤੇ ਗਸ਼ਤ ਕੀਤੀ ਜਾ ਰਹੀ ਹੈ। ਜਿਸ ਤਹਿਤ ਥਾਣਾ ਧਨੌਲਾ ਦੀ ਪੁਲਿਸ ਨੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਸਹਾਇਕ ਐਸਐਚਓ ਲਾਭ ਸਿੰਘ ਅਤੇ ਹੈੱਡ ਕਾਂਸਟੇਬਲ ਜਸਪਾਲ ਸਿੰਘ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਅਮਨਦੀਪ ਕੁਮਾਰ ਅਮਨਾ ਅਤੇ ਯਾਦਵਿੰਦਰ ਸਿੰਘ ਯਾਦੂ ਵਾਸੀ ਜੈਤੋ (ਫਰੀਦਕੋਟ) ਹਥਿਆਰਾਂ ਸਮੇਤ ਸੰਗਰੂਰ ਤੋਂ ਬਰਨਾਲਾ ਵੱਲ ਜਾ ਰਹੇ ਹਨ। ਜਿਸ ਦੇ ਤਹਿਤ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਦੋਵਾਂ ਦੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇੱਕ ਆਟੋਮੈਟਿਕ ਪਿਸਤੌਲ, 2 ਮੈਗਜ਼ੀਨ ਅਤੇ 20 ਜਿੰਦਾ ਕਾਰਤੂਸ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਅਮਨਦੀਪ ਅਮਨਾ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰੀਬ 45 ਕੇਸ ਦਰਜ ਹਨ। ਉਸ ਖ਼ਿਲਾਫ਼ ਕਤਲ, ਇਰਾਦਾ ਕਤਲ, ਐਨਡੀਪੀਐਸ ਅਤੇ ਡਕੈਤੀ ਆਦਿ ਦੇ ਕੇਸ ਦਰਜ ਹਨ। ਇਸ ਤੋਂ ਇਲਾਵਾ ਯਾਦਵਿੰਦਰ ਯਾਦੂ ਵਿਰੁੱਧ 6 ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ, ਜਿਸ ਕਾਰਨ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕ ਦਿੱਤਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। 
 

Source babushahi