ਬਰਨਾਲਾ - ਗੁਆਂਢਣ ਵੱਲੋਂ ਕੀਤੀ ਕੁੱਟਮਾਰ ਤੋਂ ਬਾਅਦ ਔਰਤ ਦੀ ਮੌਤ, ਪਰਚਾ ਹੋਇਆ ਦਰਜ...
- Repoter 11
- 13 Sep, 2023 03:41
ਬਰਨਾਲਾ - ਗੁਆਂਢਣ ਵੱਲੋਂ ਕੀਤੀ ਕੁੱਟਮਾਰ ਤੋਂ ਬਾਅਦ ਔਰਤ ਦੀ ਮੌਤ, ਪਰਚਾ ਹੋਇਆ ਦਰਜ
ਬਰਨਾਲਾ
ਗਵਾਂਢਣ ਵੱਲੋਂ ਇੱਕ ਵਿਅਕਤੀ ਨਾਲ ਮਿਲ ਕੇ ਆਪਣੀ ਗੁਆਂਢਣ ਦੀ ਕੁੱਟ ਮਾਰ ਕੀਤੀ ਗਈ ਜਿਸ ਤੋਂ ਬਾਅਦ ਕੁੱਟਮਾਰ ਦਾ ਸ਼ਿਕਾਰ ਗੁਆਂਢਣ ਦੀ ਮੌਤ ਹੋ ਗਈ। ਪਰਿਵਾਰ ਅਨੁਸਾਰ ਨ੍ਰਿਤ ਮ੍ਰਿਤਕਾਂ ਜੇ ਕੋਈ ਵੱਡੇ ਜਖਮ ਨਹੀਂ ਸਨ ਸਗੋਂ ਉਸਦੇ ਗੁੱਝੀਆਂ ਸੱਟਾਂ ਸਨ ਜੋ ਦੋਸ਼ੀਆਂਨਾ ਵੱਲੋਂ ਹਮਲੇ ਦੌਰਾਨ ਮਾਰੀਆਂ ਗਈਆਂ ਸਨ।
ਪੁਲੀਸ ਨੇ ਮੁਲਜ਼ਮ ਔਰਤ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਗੈਰ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਹੈ। ਥਾਣਾ ਸਿਟੀ ਵਨ ਦੇ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਰਾਜੀਵ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਬਾਜਾਖਾਨਾ ਰੋਡ ਦੀ ਰਹਿਣ ਵਾਲੀ ਜਸਵਿੰਦਰ ਕੌਰ ਅਤੇ ਇੱਕ ਹੋਰ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਸ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਗੁਆਂਢੀ ਔਰਤ ਨੇ ਤਕਰਾਰ ਤੋਂ ਬਾਅਦ ਉਸ ਦੀ ਪਤਨੀ ਰੀਨਾ ਦੀ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਅਤੇ ਉਸ ਨੂੰ ਛੁੱਟੀ ਦੇ ਕੇ ਘਰ ਲੈ ਆਇਆ। ਪਰ ਗੰਭੀਰ ਸੱਟਾਂ ਕਾਰਨ ਉਸ ਦੀ ਪਤਨੀ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ, ਪੁਲਸ ਨੇ ਸ਼ਿਕਾਇਤ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਵੇਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਜਲਦ ਹੀ ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।