ਸਵੇਰੇ ਸਵੇਰੇ ਵਾਪਰਿਆ ਵੱਡਾ ਹਾਦਸਾ, ਤਿੰਨ ਔਰਤਾਂ ਅਤੇ ਇੱਕ ਬੱਚੀ ਨੂੰ ਦਰੜ ਕੇ ਪਲਟੀ ਤੇਜ਼ ਰਫਤਾਰ ਕਰੇਟਾ
- Admin Default
- 30 Oct, 2024 08:53
ਸਵੇਰੇ ਸਵੇਰੇ ਵਾਪਰਿਆ ਵੱਡਾ ਹਾਦਸਾ, ਤਿੰਨ ਔਰਤਾਂ ਅਤੇ ਇੱਕ ਬੱਚੀ ਨੂੰ ਦਰੜ ਕੇ ਪਲਟੀ ਤੇਜ਼ ਰਫਤਾਰ ਕਰੇਟਾ
ਦੋ ਔਰਤਾ ਦੀ ਮੌਕੇ ਤੇ ਹੋਈ ਮੌਤ
ਗੁਰਦਾਸਪੁਰ
ਜਿਲਾ ਗੁਰਦਾਸਪੁਰ ਦੇ ਥਾਣਾ ਬਹਿਰਾਮਪੁਰ ਦੇ ਤਹਿਤ ਪੈਂਦੇ ਪਿੰਡ ਰਾਏਪੁਰ ਦੇ ਬਾਂਠਾਂ ਵਾਲੇ ਮੋੜ ਤੇ ਸਵੇਰੇ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਕ ਤੇਜ਼ ਰਫਤਾਰ ਕਰੇਟਾ ਗੱਡੀ ਬਸ ਸਟਾਪ ਤੇ ਖੜੀਆਂ ਤਿੰਨ ਔਰਤਾਂ ਤੇ ਬੱਚੀ ਨੂੰ ਕੁਚਲਦੀ ਹੋਈ ਥੋੜੀ ਅੱਗੇ ਜਾ ਕੇ ਇੱਕ ਦੁਕਾਨ ਵਿੱਚ ਵੱਜ ਕੇ ਪਲਟ ਗਈ। ਹਾਦਸੇ ਵਿੱਚ ਦੋ ਔਰਤਾਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਬੱਚੀ ਅਤੇ ਇੱਕ ਹੋਰ ਔਰਤ ਗੰਭੀਰ ਰੂਪ ਵਿੱਚ ਜਖਮੀ ਹੋ ਗਈਆਂ ਹਨ ਜਿਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸੁਧਾ ਸ਼ਰਮਾ ਵਾਸੀ ਈਸਾਪੁਰ ਜੋ ਇੱਕ ਪ੍ਰਾਈਵੇਟ ਸਕੂਲ ਵਿੱਚ ਟੀਚਰ ਹੈ ਤੇ ਆਪਣੇ ਸਕੂਟਰੀ ਤੇ ਸਕੂਲ ਜਾ ਰਹੀ ਸੀ ਕਿ ਸੜਕ ਪਾਰ ਕਰਨ ਲਈ ਬਸ ਸਟਾਪ ਨੇੜੇ ਖੜੀ ਸੀ ਤੇ ਉਸ ਦੇ ਨਾਲ ਹੀ ਬਸ ਸਟਾਪ ਤੇ ਕ੍ਰਿਸ਼ਨਾ ਕੁਮਾਰੀ ਵਾਸੀ ਈਸਾਪੁਰ ਆਪਣੀ ਛੋਟੀ ਪੋਤਰੀ ਨਾਲ ਖੜੀ ਸੀ ਅਤੇ ਇੱਕ ਹੋਰ ਔਰਤ ਵੀ ਉਥੇ ਬੱਸ ਦਾ ਇੰਤਜ਼ਾਰ ਕਰ ਰਹੀ ਸੀ ਕਿ ਦੂਜੇ ਪਾਸੇ ਇੱਕ ਤੇਜ਼ ਰਫਤਾਰ ਕਰੇਟਾ ਕਾਰ ਆਈ ਅਤੇ ਤਿੰਨੇ ਔਰਤਾਂ ਨੂੰ ਕੁਚਲਦੀ ਹੋਈ
ਦੁਕਾਨ ਚ ਜਾ ਵੱਜਕੇ ਪੱਲਟ ਗਈ।
ਜਿਸ ਕਾਰਨ ਸੁਧਾ ਸ਼ਰਮਾ ਅਤੇ ਕ੍ਰਿਸ਼ਨਾ ਕੁਮਾਰੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਤ੍ਰਿਸ਼ਨਾ ਕੁਮਾਰੀ ਦੀ ਪੋਤਰੀ ਗੰਭੀਰ ਰੂਪ ਵਿੱਚ ਜਖਮੀ ਹੋ ਗਈ ਹੈ। ਦੁਰਘਟਨਾ ਵਿੱਚ ਇੱਕ ਹੋਰ ਔਰਤ ਦੇ ਜਖਮੀ ਹੋਣ ਦੀ ਖਬਰ ਹੈ ਜਿਨਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ।
ਦੂਜੇ ਪਾਸੇ ਕਾਰ ਦਾ ਚਾਲਕ ਦੁਰਘਟਨਾ ਤੋਂ ਬਾਅਦ ਤੁਰੰਤ ਮੌਕੇ ਤੋਂ ਫਰਾਰ ਹੋ ਗਿਆ।ਉੱਥੇ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਗੱਡੀ ਦੇ ਦਸਤਾਵੇਜ ਦੇ ਆਧਾਰ ਤੇ ਇਸ ਦੇ ਚਾਲਕ ਦੀ ਪਹਿਚਾਨ ਕੀਤੀ ਜਾ ਰਹੀ ਹੈ।
Source babushahi







