:

ਕਤਲ ਦੇ ਇਰਾਦੇ ਨਾਲ ਹਮਲਾ ਕਰਨ ਦੇ ਦੋਸ਼ 'ਚ 9 ਵਿਅਕਤੀਆਂ ਖਿਲਾਫ ਮਾਮਲਾ ਦਰਜ

0

ਕਤਲ ਦੇ ਇਰਾਦੇ ਨਾਲ ਹਮਲਾ ਕਰਨ ਦੇ ਦੋਸ਼ 'ਚ 9 ਵਿਅਕਤੀਆਂ ਖਿਲਾਫ ਮਾਮਲਾ ਦਰਜ


ਬਰਨਾਲਾ

ਪੁਲਿਸ ਨੇ ਕਤਲ ਦੇ ਇਰਾਦੇ ਨਾਲ ਜਾ ਰਹੇ ਇੱਕ ਬਾਈਕ ਸਵਾਰ 'ਤੇ ਹਮਲਾ ਕਰਨ ਦੇ ਦੋਸ਼ ਵਿੱਚ ਤਿੰਨ ਅਣਪਛਾਤੇ ਵਿਅਕਤੀਆਂ ਸਮੇਤ ਕੁੱਲ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਿਟੀ ਥਾਣਾ ਇਕ ਦੇ ਐਸਐਚਓ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਪਦਮਪਾਲ ਉਰਫ਼ ਗੱਗੀ ਦੇ ਬਿਆਨਾਂ ਦੇ ਆਧਾਰ ’ਤੇ ਰਿੰਕੀ, ਬਾਦਲ, ਜਾਦੂ, ਮਨਪ੍ਰੀਤ, ਵਿਪਨ, ਦਰਸ਼ਨ ਅਤੇ ਤਿੰਨ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਸ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਸਿਵਲ ਹਸਪਤਾਲ ਕੋਲ ਐਸਬੀਆਈ ਬੈਂਕ ਦੀ ਸ਼ਾਖਾ ਕੋਲ ਆ ਰਿਹਾ ਸੀ ਤਾਂ ਮੁਲਜ਼ਮਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਉਸ ਦੀ ਬਾਈਕ ਦੀ ਭੰਨ-ਤੋੜ ਕੀਤੀ ਗਈ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਹੈ। ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।