ਓਮਾਨ 'ਚ ਫਸੀ ਔਰਤ ਦੇ ਮਾਮਲੇ ਤੇ ਜਿਲ੍ਹਾ ਪ੍ਰਸ਼ਾਸਨ ਹਰਕਤ 'ਚ ਆਇਆ
- Repoter 11
- 13 Sep, 2023
ਓਮਾਨ 'ਚ ਫਸੀ ਔਰਤ ਦੇ ਮਾਮਲੇ ਤੇ ਜਿਲ੍ਹਾ ਪ੍ਰਸ਼ਾਸਨ ਹਰਕਤ 'ਚ ਆਇਆ
- ਪ੍ਰਸ਼ਾਸਨ ਨੇ ਮਹਿਲਾ ਦੀ ਮਦਦ ਲਈ ਯਤਨ ਸ਼ੁਰੂ ਕਰ ਦਿੱਤੇ ਹਨ
ਭਦੌੜ (ਬਰਨਾਲਾ)
ਟ੍ਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਦੇ ਵਿੱਚ ਫਸੀ ਓਮਾਨ ਦੇਸ਼ ਵਿੱਚ ਫਸੀ ਔਰਤ ਨੂੰ ਦੇਸ਼ ਵਾਪਿਸ ਲਿਆਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਯਤਨ ਸ਼ੁਰੂ ਕਰ ਦਿੱਤੇ ਹਨ। ਦੱਸ ਦੇਈਏ ਕਿ ਬਰਨਾਲਾ ਜ਼ਿਲ੍ਹੇ ਦੇ ਕਸਬਾ ਭਦੌੜ ਦੀ ਰਹਿਣ ਵਾਲੀ ਇੱਕ ਔਰਤ ਨੂੰ ਇੱਕ ਟਰੈਵਲ ਏਜੰਟ ਨੇ ਧੋਖੇ ਨਾਲ ਓਮਾਨ ਵਿੱਚ ਬੰਧਕ ਬਣਾ ਲਿਆ ਹੈ। ਔਰਤ ਦੇ ਪਰਿਵਾਰਕ ਮੈਂਬਰਾਂ ਨੇ ਮੋਦੀ ਸਰਕਾਰ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਤੋਂ ਮੰਗ ਕੀਤੀ ਸੀ ਕਿ ਔਰਤ ਨੂੰ ਜਲਦ ਤੋਂ ਜਲਦ ਦੇਸ਼ ਵਾਪਸ ਲਿਆਂਦਾ ਜਾਵੇ। ਓਮਾਨ ਤੋਂ ਇਸੇ ਪੀੜਤ ਔਰਤ ਹਰਪਾਲ ਕੌਰ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ। ਜਿਸ ਵਿੱਚ ਪੀੜਤ ਔਰਤ ਦੱਸ ਰਹੀ ਹੈ ਕਿ ਉਸ ਨੂੰ ਖਾਣ ਲਈ ਖਾਣਾ ਅਤੇ ਪੀਣ ਲਈ ਪਾਣੀ ਨਹੀਂ ਦਿੱਤਾ ਜਾ ਰਿਹਾ ਅਤੇ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਏ.ਡੀ.ਸੀ ਬਰਨਾਲਾ ਨੇ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਸੰਪਰਕ ਕਰਕੇ ਪੀੜਤ ਨੂੰ ਦੇਸ਼ ਵਾਪਸ ਲਿਆਉਣ ਲਈ ਕਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਏ.ਡੀ.ਸੀ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਨਾਲਾ ਦੇ ਭਦੌੜ ਦੀ ਰਹਿਣ ਵਾਲੀ ਔਰਤ ਹਰਪਾਲ ਕੌਰ ਟਰੈਵਲ ਏਜੰਟਾਂ ਦੀ ਮਦਦ ਨਾਲ ਕੰਮ ਦੀ ਭਾਲ ਵਿੱਚ ਓਮਾਨ ਗਈ ਸੀ। ਜਿੱਥੇ ਉਹ ਕੰਮ ਕਰਦੀ ਸੀ, ਉੱਥੇ ਦੇ ਲੋਕਾਂ ਨੇ ਉਸ ਨੂੰ ਪਾਸਪੋਰਟ ਦਾ ਕੰਮ ਕਰਵਾ ਕੇ ਬੰਧੂਆ ਮਜ਼ਦੂਰ ਬਣਾ ਦਿੱਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਮਹਿਲਾ ਦੇ ਪਰਿਵਾਰ ਨਾਲ ਸੰਪਰਕ ਕੀਤਾ ਹੋਇਆ ਹੈ। ਪੰਜਾਬ ਅਤੇ ਕੇਂਦਰ ਸਰਕਾਰਾਂ ਨਾਲ ਰਾਬਤਾ ਕਾਇਮ ਕਰਕੇ ਪੀੜਤ ਔਰਤ ਨੂੰ ਭਾਰਤ ਲਿਆਉਣ ਦੇ ਯਤਨ ਕੀਤੇ ਜਾਣਗੇ। ਪੀੜਿਤ ਪਰਿਵਾਰ ਦੀ ਆਰਥਿਕ ਹਾਲਤ ਵੀ ਬਹੁਤ ਖਰਾਬ ਹੈ, ਉਸ ਲਈ ਵੀ ਕੁਝ ਮਦਦ ਕੀਤੀ ਜਾਵੇਗੀ।
ਬਾਈਟ - ਏ.ਡੀ.ਸੀ ਬਰਨਾਲਾ