:

ਤੇਜ਼ ਰਫਤਾਰ ਕਾਰ ਛੱਪੜ 'ਚ ਡਿੱਗੀ, ਇਕੋ ਪਰਿਵਾਰ ਦੇ 4 ਜੀਆਂ ਸਣੇ 8 ਦੀ ਗਈ ਜਾਨ


ਤੇਜ਼ ਰਫਤਾਰ ਕਾਰ ਛੱਪੜ 'ਚ ਡਿੱਗੀ, ਇਕੋ ਪਰਿਵਾਰ ਦੇ 4 ਜੀਆਂ ਸਣੇ 8 ਦੀ ਗਈ ਜਾਨ

ਛੱਤੀਸਗੜ੍ਹ 

ਛੱਤੀਸਗੜ੍ਹ ਵਿੱਚ ਇੱਕ SUV ਛੱਪੜ ਵਿੱਚ ਡਿੱਗ ਗਈ। ਜਿਸ 'ਚ ਸਵਾਰ ਸਾਰੇ 8 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚੋਂ ਚਾਰ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ। ਜਾਣਕਾਰੀ ਮੁਤਾਬਕ ਕਾਰ ਕਾਫੀ ਤੇਜ਼ ਰਫਤਾਰ ਨਾਲ ਜਾ ਰਹੀ ਸੀ, ਜਿਸ ਤੋਂ ਬਾਅਦ ਡਰਾਈਵਰ ਕੰਟਰੋਲ ਗੁਆ ਬੈਠਾ। 

ਛੱਪੜ ਵਿੱਚ ਡਿੱਗਣ ਤੋਂ ਬਾਅਦ ਕਾਰ ਪਾਣੀ ਨਾਲ ਭਰਨ ਲੱਗੀ। ਕਾਰ 'ਚ ਸਵਾਰ ਲੋਕਾਂ ਨੇ ਬਾਹਰ ਨਿਕਲਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਨਿਕਲ ਨਹੀਂ ਸਕੇ ਅਤੇ ਸਾਰਿਆਂ ਦੀ ਪਾਣੀ 'ਚ ਡੁੱਬਣ ਨਾਲ ਮੌਤ ਹੋ ਗਈ। ਪਹਿਲਾਂ 6 ਲੋਕਾਂ ਦੀਆਂ ਲਾਸ਼ਾਂ ਨੂੰ ਪਾਣੀ 'ਚੋਂ ਬਾਹਰ ਕੱਢਿਆ ਗਿਆ। ਦੋ ਲਾਸ਼ਾਂ ਨਹੀਂ ਮਿਲ ਸਕੀਆਂ, ਜਿਨ੍ਹਾਂ ਨੂੰ ਬਾਅਦ ਵਿੱਚ ਗੋਤਾਖੋਰਾਂ ਨੇ ਬਰਾਮਦ ਕਰ ਲਿਆ।


Source babushahi