:

ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨਾਂ ਨੇ ਦੁਕਾਨ ਨੂੰ ਲਾਈ ਅੱਗ


ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨਾਂ ਨੇ ਦੁਕਾਨ ਨੂੰ ਲਾਈ ਅੱਗ 

ਤਰਨਤਾਰਨ

- ਬਾਹਮਣੀ ਵਾਲਾ ਚੌਂਕ ਪੱਟੀ ਵਿਖੇ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨਾਂ ਵੱਲੋਂ ਦੁਕਾਨ ਦੀ ਭੰਨਤੋੜ ਕਰਨ ਅਤੇ ਦੁਕਾਨ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਸੀ ਇਸ ਦੌਰਾਨ ਦੁਕਾਨਦਾਰ ਅਤੇ ਆਸ ਪਾਸ ਦੇ ਲੋਕਾਂ ਦੇ ਵੱਲੋਂ ਅੱਗ ਤੇ ਕਾਬੂ ਪਾ ਕੇ ਪੁਲਿਸ ਨੂੰ ਇਸ ਸੰਬੰਧੀ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਜਿਸ ਤੋਂ ਬਾਅਦ ਦੇਰ ਰਾਤ ਫਿਰ ਉਹਨਾਂ ਹੀ ਨੌਜਵਾਨਾਂ ਦੇ ਵੱਲੋਂ ਦੁਕਾਨ ਨੂੰ ਅੱਗ ਲਗਾ ਦਾ ਮਾਮਲਾ ਸਾਹਮਣੇ ਆਇਆ, ਜਿਸ ਕਾਰਨ ਦੁਕਾਨ ਬੁਰੀ ਤਰ੍ਹਾਂ ਦੇ ਨਾਲ ਫੜ ਕੇ ਸਵਾਹ ਹੋ ਗਈ ਅਤੇ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਅੱਗ ਤੇ ਕਾਬੂ ਪਾਉਣ ਲਈ ਫਾਇਰ ਬ੍ਰਗੇਡ ਦੀ ਗੱਡੀ ਨੂੰ ਮੌਕੇ ਤੇ ਆਉਣਾ ਪਿਆ ਫਿਰ ਕਿਤੇ ਜਾ ਕੇ ਅੱਗ ਤੇ ਕਾਬੂ ਪਾਇਆ ਜਾ ਸਕਿਆ। ਦੁਕਾਨਦਾਰ ਨੇ ਦੱਸਿਆ ਕਿ ਦੋ ਨੌਜਵਾਨਾਂ ਦੇ ਨਾਲ ਮਮੂਲੀ ਤਕਰਾਰ ਹੋਈ ਸੀ ਜਿਸ ਤੋਂ ਬਾਅਦ ਉਹਨਾਂ ਹੋਰ 10 ਤੋਂ 15 ਅਣਪਛਾਤੇ ਨੌਜਵਾਨਾਂ ਨੂੰ ਬੁਲਾ ਕੇ ਪਹਿਲਾਂ ਤਾਂ ਦੁਕਾਨ ਦੀ ਭੰਨਤੋੜ ਕੀਤੀ ਤੇ ਦੁਕਾਨ ਨੂੰ ਅੱਗ ਲਾ ਦਿੱਤੀ ਜਿਸ ਤੋਂ ਬਾਅਦ ਅੱਗ ਤੇ ਕਾਬੂ ਤਾਂ ਪਾ ਲਿਆ ਗਿਆ ਪਰ ਦੇਰ ਰਾਤ ਉਹਨਾਂ ਹੀ ਨੌਜਵਾਨਾਂ ਦੇ ਵੱਲੋਂ ਦੁਕਾਨ ਨੂੰ ਮੁੜ ਅੱਗ ਲਗਾ ਦਿੱਤੀ ਗਈ ਜਿਸ ਕਾਰਨ ਉਸ ਦਾ 15 ਲੱਖ ਦੇ ਕਰੀਬ ਨੁਕਸਾਨ ਹੋ ਗਿਆ।


Source babushahi