ਘਰ 'ਚ ਦਾਖ਼ਲ ਹੋਏ ਲੁਟੇਰੇ, ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟੀਆਂ
- Admin Default
- 08 Nov, 2024 08:41
ਘਰ 'ਚ ਦਾਖ਼ਲ ਹੋਏ ਲੁਟੇਰੇ, ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟੀਆਂ
ਸਮਰਾਲਾ
- ਸਮਰਾਲਾ ਦੇ ਸੰਘਣੀ ਆਬਾਦੀ ਵਾਲੇ ਗੁਰੂ ਨਾਨਕ ਰੋਡ 'ਤੇ ਰਾਤੀ 7.30 ਵਜੇ ਇੱਕ ਅਣਪਛਾਤੇ ਲੁਟੇਰੇ ਵੱਲੋਂ ਇਕ 70 ਸਾਲਾ ਬਜ਼ੁਰਗ ਔਰਤ ਦੇ ਘਰ 'ਚ ਦਾਖਲ ਹੋ ਕੇ ਉਸ ਦੇ ਕੰਨਾਂ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਫਰਾਰ ਹੋ ਗਏ। ਲੁਟੇਰੇ ਨੂੰ ਕਾਬੂ ਕਰਨ ਲਈ ਬਜ਼ੁਰਗ ਔਰਤ ਦਾ ਭਤੀਜਾ ਜਦੋਂ ਉਸ ਮਗਰ ਭੱਜਿਆ ਤਾਂ ਲੁਟੇਰੇ ਨੇ ਹਥਿਆਰ ਨਾਲ ਉਸਦੇ ਸਿਰ ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਮਰਾਲਾ ਦੇ ਇਕ ਨਿੱਜੀ ਹਸਪਤਾਲ 'ਚ ਲਿਆਂਦਾ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਜਦੋਂ ਇਹ ਘਟਨਾ ਵਾਪਰੀ ਤਾਂ ਪੀੜਤ ਔਰਤ ਦੀ ਨੂੰਹ ਘਰ ਦੇ ਉਪਰਲੇ ਕਮਰੇ ਵਿੱਚ ਸੀ। ਪੀੜਤ ਪਰਿਵਾਰ ਵੱਲੋਂ ਸਮਰਾਲਾ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ ਅਤੇ ਸਮਰਾਲਾ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Source babushahi







