:

ਲੁਧਿਆਣਾ: ਬੂਟ ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ, ਇੱਕ ਲੜਕੀ ਗੰਭੀਰ ਜ਼ਖਮੀ


ਲੁਧਿਆਣਾ: ਬੂਟ ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ, ਇੱਕ ਲੜਕੀ ਗੰਭੀਰ ਜ਼ਖਮੀ  

ਲੁਧਿਆਣਾ

- ਲੁਧਿਆਣਾ 'ਚ ਇੱਕ ਬੂਟ ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੋਲੀਬਾਰੀ 'ਚ ਇੱਕ ਲੜਕੀ ਦੇ ਗੰਭੀਰ ਜ਼ਖਮੀ ਹੋਣ ਦੀ ਵੀ ਖਬਰ ਹੈ। ਹਮਲਾਵਰਾਂ ਵੱਲੋਂ ਦੁਕਾਨ 'ਤੇ ਕਈ ਰਾਊਂਡ ਫਾਇਰਿੰਗ ਕੀਤੀ ਗਈ ਹੈ। 

ਘਟਨਾ ਦਾ ਪਤਾ ਲੱਗਣ ਤੋਂ ਬਾਅਦ ਵੱਡੀ ਗਿਣਤੀ 'ਚ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ, ਪੁਲਿਸ ਟੀਮ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਆਸ ਪਾਸ ਦੇ ਇਲਾਕੇ ਦੇ CCTV ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਮੁਲਜ਼ਮਾਂ ਦਾ ਪਤਾ ਲੱਗ ਸਕੇ। ਜਲਦ ਹੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। 


Source babushahi