ਅਰਸ਼ ਡੱਲਾ ਦੀ ਗ੍ਰਿਫਤਾਰੀ ਬਾਰੇ ਚਰਚੇ, ਪਰ ਗ੍ਰਿਫਤਾਰੀ ਦੀ ਕੋਈ ਪੁਸ਼ਟੀ ਨਹੀਂ
- Admin Default
- 10 Nov, 2024 12:52
ਅਰਸ਼ ਡੱਲਾ ਦੀ ਗ੍ਰਿਫਤਾਰੀ ਬਾਰੇ ਚਰਚੇ, ਪਰ ਗ੍ਰਿਫਤਾਰੀ ਦੀ ਕੋਈ ਪੁਸ਼ਟੀ ਨਹੀਂ
ਨਵੀਂ ਦਿੱਲੀ
- ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਅਰਸ਼ ਡੱਲਾ ਨੂੰ ਕਥਿਤ ਤੌਰ ਤੇ ਕੈਨੇਡੀਅਨ ਪੁਲਿਸ ਨੇ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੀ ਚਰਚਾ ਹੈ। ਹਾਲਾਂਕਿ ਅਰਸ਼ ਡੱਲਾ ਦੀ ਗ੍ਰਿਫਤਾਰੀ ਬਾਰੇ ਕੈਨੇਡਾ ਪੁਲਿਸ ਦੇ ਕਿਸੇ ਵੀ ਅਧਿਕਾਰੀ ਦਾ ਬਿਆਨ ਸਾਹਮਣੇ ਨਹੀਂ ਆਇਆ। ਕੁੱਝ ਮੀਡੀਆ ਅਦਾਰਿਆਂ ਦੇ ਵੱਲੋਂ ਪਬਲਿਸ਼ ਕੀਤੀਆਂ ਗਈਆਂ ਖ਼ਬਰਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ, ਕੈਨੇਡਾ ਵਿੱਚ ਅਰਸ਼ ਡੱਲਾ ਨੂੰ ਇੱਕ ਗੋਲੀਕਾਂਡ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜਦੋਂਕਿ ਉਕਤ ਖ਼ਬਰਾਂ ਦੀ ਪੁਸ਼ਟੀ ਬਾਬੂਸ਼ਾਹੀ ਨਹੀਂ ਕਰਦਾ। ਦੱਸਣਾ ਬਣਦਾ ਹੈ ਕਿ, ਭਾਰਤੀ ਸੁਰੱਖਿਆ ਏਜੰਸੀਆਂ ਮੁਤਾਬਕ ਗੈਂਗਸਟਰ ਅਰਸ਼ ਡੱਲਾ ਭਾਰਤ ਤੋਂ ਫਰਾਰ ਹੋਣ ਤੋਂ ਬਾਅਦ ਕੈਨੇਡਾ 'ਚ ਰਹਿ ਰਿਹਾ ਹੈ ਅਤੇ ਉਹ ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਹੈ।
Source babushahi







