:

ਚੋਣ ਤੋਂ ਕੁਝ ਘੰਟੇ ਪਹਿਲਾਂ ਨੈਸ਼ਨਲ ਜਨਸ਼ਕਤੀ ਕਾਂਗਰਸ ਦੇ ਉਮੀਦਵਾਰ ਜਗਮੋਹਨ ਸਿੰਘ ਨੇ ਕੇਵਲ ਸਿੰਘ ਢਿੱਲੋ ਦੀ ਹਮਾਇਤ ਦਾ ਕੀਤਾ ਐਲਾਨ, ਬੀਜੇਪੀ ਵਿੱਚ ਹੋਏ ਸ਼ਾਮਿਲ


ਚੋਣ ਤੋਂ ਕੁਝ ਘੰਟੇ ਪਹਿਲਾਂ ਨੈਸ਼ਨਲ ਜਨਸ਼ਕਤੀ ਕਾਂਗਰਸ ਦੇ ਉਮੀਦਵਾਰ ਜਗਮੋਹਨ ਸਿੰਘ ਨੇ ਕੇਵਲ ਸਿੰਘ ਢਿੱਲੋ ਦੀ ਹਮਾਇਤ ਦਾ ਕੀਤਾ ਐਲਾਨ, ਬੀਜੇਪੀ ਵਿੱਚ ਹੋਏ ਸ਼ਾਮਿਲ

ਬਰਨਾਲਾ


ਬਰਨਾਲਾ ਵਿਧਾਨ ਸਭਾ ਦੀ ਜਿਮਨੀ ਚੋਣ ਤੋਂ ਕੁਝ ਘੰਟੇ ਪਹਿਲਾਂ ਅੱਜ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਉਸ ਵੇਲੇ ਵੱਡਾ ਸਮਰਥਨ ਮਿਲਿਆ, ਜਦੋਂ ਨੈਸ਼ਨਲ ਜਨਸ਼ਕਤੀ ਕਾਂਗਰਸ ਦੇ ਉਮੀਦਵਾਰ ਜਗਮੋਹਨ ਸਿੰਘ ਨੇ ਸਮੱਰਥਨ ਦਾ ਐਲਾਨ ਕਰ ਦਿੱਤਾ। ਉਹਨਾਂ ਕੇਵਲ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪਹੁੰਚ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਅਤੇ ਬਰਨਾਲਾ ਦੇ ਲੋਕਾਂ ਨੂੰ ਕੇਵਲ ਸਿੰਘ ਢਿੱਲੋ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਨੈਸ਼ਨਲ ਜਨਸਕਤੀ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਉਮੀਦਵਾਰ ਜਗਮੋਹਣ ਸਿੰਘ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਸਨੇ ਭਾਰਤੀ ਜਨਤਾ ਪਾਰਟੀ ਅਤੇ ਢਿੱਲੋ ਸਾਹਿਬ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਬਰਨਾਲਾ ਦੇ ਲੋਕ ਅਜਿਹੀ ਵਿਕਾਸ ਪੱਖੀ ਸ਼ਖਸ਼ੀਅਤ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਵਿਧਾਨ ਸਭਾ ਦੀ ਜਿਮਨੀ ਚੋਣ ਜਿਤਾਉਣ।
ਉੱਥੇ ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਜਗਮੋਹਣ ਸਿੰਘ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਜ਼ਿਮਨੀ ਚੋਣ ਦੌਰਾਨ ਬਰਨਾਲਾ ਦੇ ਲੋਕਾਂ ਦਾ ਵੱਡਾ ਸਾਥ ਮਿਲਿਆ ਹੈ। ਬਰਨਾਲਾ ਦੇ ਲੋਕ ਆਪਣੇ ਇਲਾਕੇ ਦੀ ਭਲਾਈ ਲਈ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ। ਉਥੇ ਇਸ ਮੌਕੇ ਕਾਂਗਰਸ ਦੀ ਅਹੁਦੇਦਾਰ ਰਿੱਤੂ ਨੂੰ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੇ ਭਾਜਪਾ ਵਿੱਚ ਸ਼ਾਮਲ ਕੀਤਾ