:

ਜ਼ਿਲ੍ਹੇ ਦੀਆਂ ਮੰਡੀਆਂ 'ਚੋਂ 614996 ਮੀਟ੍ਰਿਕ ਟਨ ਫ਼ਸਲ ਦੀ ਹੋਈ ਲਿਫਟਿੰਗ: ਡਿਪਟੀ ਕਮਿਸ਼ਨਰ


ਜ਼ਿਲ੍ਹੇ ਦੀਆਂ ਮੰਡੀਆਂ 'ਚੋਂ 614996 ਮੀਟ੍ਰਿਕ ਟਨ ਫ਼ਸਲ ਦੀ ਹੋਈ ਲਿਫਟਿੰਗ: ਡਿਪਟੀ ਕਮਿਸ਼ਨਰ
1509 ਕਰੋੜ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ

ਬਰਨਾਲਾ
     
        ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਆਈ ਏ ਐੱਸ ਨੇ ਦੱਸਿਆ ਕਿ ਕੱਲ੍ਹ 19 ਨਵੰਬਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 728272 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ, ਜਿਸ ਵਿਚੋਂ ਹੁਣ ਤਕ ਕੁੱਲ 688455 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ।
 
      ਉਨ੍ਹਾਂ ਦੱਸਿਆ ਕਿ ਮਾਰਕਫੈੱਡ ਵਲੋਂ 188323 ਮੀਟ੍ਰਿਕ ਟਨ, ਪਨਗ੍ਰੇਨ ਵਲੋਂ 273780 ਮੀਟ੍ਰਿਕ ਟਨ, ਪਨਸਪ ਵਲੋਂ 154986 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 71366 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
        ਉਨ੍ਹਾਂ ਦੱਸਿਆ ਕਿ ਹੁਣ ਤੱਕ 614996 ਮੀਟ੍ਰਿਕ ਟਨ ਫ਼ਸਲ ਦੀ ਲਿਫਟਿੰਗ ਹੋ ਚੁੱਕੀ ਹੈ ਤੇ ਕਿਸਾਨਾਂ ਨੂੰ 1509 ਕਰੋੜ ਦੀ ਰਾਸ਼ੀ ਸਿੱਧੀ ਖਾਤਿਆਂ ਵਿੱਚ ਟਰਾਂਸਫਰ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਅਨਾਜ ਮੰਡੀਆਂ 'ਚ ਕਿਸਾਨਾਂ ਦੀ ਸਹੂਲਤਾਂ ਲਈ ਪਹਿਲਾਂ ਤੋਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਹਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।