ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
- Admin Default
- 21 Nov, 2024 09:55
ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
ਗੁਰਦਾਸਪੁਰ
ਗੁਰਦਾਸਪੁਰ ਦੀ ਜੇਲ ਰੋਡ ਤੇ ਭੇਦ ਭਰੇ ਹਾਲਾਤਾਂ ਦੇ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਦੇ ਵਿੱਚ ਸਨਸਨੀ ਫੈਲ ਗਈ ਹੈ। ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਗੁਰਦਾਸਪੁਰ ਥਾਣਾ ਸਿਟੀ ਦੇ ਪੁਲਿਸ ਕਰਮਚਾਰੀ ਮੌਕੇ ਦੇ ਪਹੁੰਚੇ ਅਤੇ ਜਾਂਚ ਨੂੰ ਸ਼ੁਰੂ ਕਰ ਦਿੱਤਾ।
ਇਕੱਠੀ ਕੀਤੀ ਗਈ ਜਾਣਕਾਰੀ ਦੇ ਮੁਤਾਬਕ ਵਿਅਕਤੀ ਇੱਕ ਨਿੱਜੀ ਪੈਲਸ ਤੋਂ ਵਿਆਹ ਵੇਖ ਕੇ ਰਾਤ ਘਰ ਵਾਪਸ ਜਾ ਰਿਹਾ ਸੀ ਅਤੇ ਜੇਲ ਰੋਡ ਦੇ ਕੋਲ ਇੱਕ ਖਾਲੀ ਜਗ੍ਹਾ ਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ, ਜਿਸ ਦੀ ਸੂਚਨਾ ਰਾਹ ਗਿਰਾ ਨੇ ਪੁਲਿਸ ਕਰਮਚਾਰੀਆਂ ਨੂੰ ਦਿੱਤੀ ਅਤੇ ਮੌਕੇ ਤੇ ਪਹੁੰਚੇ ਪੁਲਿਸ ਕਰਮਚਾਰੀ ਨੇ ਛਾਣਬੀਨ ਦੌਰਾਨ ਪਤਾ ਚੱਲਿਆ ਕਿ ਵਿਅਕਤੀ ਗੁਰਦਾਸਪੁਰ ਜਿਲ੍ਹੇ ਦੇ ਨਬੀਪੁਰ ਪਿੰਡ ਦਾ ਰਹਿਣ ਵਾਲਾ ਹੈ ਜਿਸ ਦਾ ਨਾਮ ਬਿਕਰਮਜੀਤ ਸਿੰਘ ਪੁੱਤਰ ਪੁੱਤਰ ਤਰਲੋਕ ਸਿੰਘ ਹੈ।
ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਹੀ ਇਸ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ ਫਿਲਹਾਲ ਪੁਲਿਸ ਵੱਲੋਂ ਧਾਰਾ 174 ਦੇ ਤਹਿਤ ਕਾਰਵਾਈ ਕਰਦਿਆਂ ਹੋਇਆ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
Source babushahi







