:

ਨਵਜੋਤ ਸਿੱਧੂ ਦੀ ਪਤਨੀ ਨੂੰ ਮਿਲਿਆ 850 ਕਰੋੜ ਦਾ ਨੋਟਿਸ


ਨਵਜੋਤ ਸਿੱਧੂ ਦੀ ਪਤਨੀ ਨੂੰ ਮਿਲਿਆ 850 ਕਰੋੜ ਦਾ ਨੋਟਿਸ


-ਸਾਬਤ ਕਰੋ ਕੀ ਨਿੰਬੂ ਅਤੇ ਦੇਸੀ ਨੁਸਖਿਆਂ ਦੇ ਨਾਲ ਠੀਕ ਹੋਇਆ ਹੈ ਕੈਂਸਰ 


ਰਾਏਪੁਰ 

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕ੍ਰਿਕਟਰ ਅਤੇ ਕ੍ਰਿਕਟ ਕਮੈਂਟਰੀ ਕਰਨ ਵਾਲੇ

 ਨਵਜੋਤ ਸਿੰਘ ਸਿੱਧੂ ਦੀ ਪਤਨੀ  ਦੇ ਦਾਅਵੇ 'ਤੇ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਪੱਤਰ ਲਿਖ ਕੇ ਨਵਜੋਤ ਕੌਰ ਨੂੰ 850 ਕਰੋੜ ਰੁਪਏ ਦਾ ਨੋਟਿਸ ਭੇਜਿਆ ਹੈ ਕਿ ਨਿੰਬੂ ਪਾਣੀ, ਕੱਚੀ ਹਲਦੀ ਅਤੇ ਨਿੰਮ ਕੈਂਸਰ ਨੂੰ ਠੀਕ ਕਰ ਸਕਦੇ ਹਨ। ਉਨਾਂ ਆਪਣੇ ਨੋਟਿਸ ਵਿੱਚ ਕਿਹਾ ਹੈ ਕਿ ਇਸ ਗੱਲ ਨੂੰ ਸਾਬਤ ਕਰਨਾ ਹੋਵੇਗਾ ਕਿ ਨਿੰਬੂ ਕੱਚੀ ਹਲਦੀ ਆਦੀ ਨਾਲ ਕੈਂਸਰ ਵਰਗੀ ਬਿਮਾਰੀ ਠੀਕ ਹੋ ਜਾਂਦੀ ਹੈ ਉਨਾ ਕਿਹਾ ਕਿ ਇਸ ਦਾਅਵੇ ਨਾਲ ਲੋਕਾਂ ਵਿੱਚ ਭੰਬਲਭੂਸੇ ਦੀ ਸਥਿਤੀ ਪੈਦਾ ਹੋ ਗਈ ਹੈ। ਛੱਤੀਸਗੜ੍ਹ ਸਿਵਲ ਸੁਸਾਇਟੀ ਦੇ ਕਨਵੀਨਰ ਡਾ: ਕੁਲਦੀਪ ਸੋਲੰਕੀ ਨੇ ਕਿਹਾ ਕਿ ਤੁਹਾਡੀ ਖੁਰਾਕ ਬਾਰੇ ਸੁਣ ਕੇ ਦੇਸ਼-ਵਿਦੇਸ਼ ਵਿੱਚ ਕੈਂਸਰ ਦੇ ਮਰੀਜ਼ਾਂ ਵਿੱਚ ਐਲੋਪੈਥੀ ਦਵਾਈ ਪ੍ਰਤੀ ਭੰਬਲਭੂਸਾ ਅਤੇ ਵਿਰੋਧ ਦੀ ਸਥਿਤੀ ਪੈਦਾ ਹੋ ਰਹੀ ਹੈ। ਇਲਾਜ ਦੇ ਦਸਤਾਵੇਜ਼ 7 ਦਿਨਾਂ ਦੇ ਅੰਦਰ ਪੇਸ਼ ਕਰੋ। ਉਨ੍ਹਾਂ ਕਿਹਾ ਕਿ ਜੇਕਰ 7 ਦਿਨਾਂ ਅੰਦਰ ਮੁਆਫ਼ੀ ਜਾਂ ਸਬੂਤ ਨਾ ਮਿਲੇ ਤਾਂ ਉਹ ਆਪਣੇ ਵਕੀਲ ਰਾਹੀਂ ਅਦਾਲਤ 'ਚ ਜਾਣਗੇ |




Source babushahi