:

ਡਿਪਟੀ ਕਮਿਸ਼ਨਰ ਵੱਲੋਂ ਪ੍ਰਤੀ ਬੇਨਤੀ ਦੇ ਆਧਾਰ ’ਤੇ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ


ਡਿਪਟੀ ਕਮਿਸ਼ਨਰ ਵੱਲੋਂ ਪ੍ਰਤੀ ਬੇਨਤੀ ਦੇ ਆਧਾਰ ’ਤੇ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ

ਬਠਿੰਡਾ

ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਨਿਰਦੇਸ਼ ਜਾਰੀ ਕਰਦੇ ਹੋਏ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸ਼ਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ ਐਮਐਸ ਫਲਾਇੰਗ ਸਟਾਰ ਆਈਲੈਟਸ ਅਤੇ ਇੰਮੀਗ੍ਰੇਸ਼ਨ ਸਰਵਿਸਜ਼, ਮੇਨ ਅਜੀਤ ਰੋਡ ਸਾਹਮਣੇ ਸਟਰੀਟ ਨੰਬਰ 18 ਪਹਿਲਾ ਫਲੋਰ ਬਠਿੰਡਾ ਦੇ ਨਾਮ ਤੇ ਸ਼੍ਰੀ ਹਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਮਕਾਨ ਨੰਬਰ 7544 ਗੁਰੂ ਨਾਨਕ ਪੁਰਾ ਮਹੱਲਾ ਬਠਿੰਡਾ ਨੂੰ ਆਈਲੈਟਸ ਇੰਸਟੀਚਿਊਟ ਅਤੇ ਕੰਸਲਟੈਂਸੀ ਦਾ ਲਾਇਸੰਸ ਨੰਬਰ 199/ਐਮਸੀ 6 ਮਿਤੀ 26/7/2022 ਨੂੰ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 25/7/2027 ਤੱਕ ਹੈ।

ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪ੍ਰਾਰਥੀ ਵਲੋਂ ਲਿਖਤੀ ਦਰਖਾਸਤ ਪੇਸ਼ ਕੀਤੀ ਗਈ ਹੈ ਕਿ ਉਸ ਨੇ ਆਪਣਾ ਕੰਮ ਬੰਦ ਕਰ ਦਿੱਤਾ ਹੈ। ਇਸ ਲਈ ਉਸਦਾ ਲਾਇਸੰਸ ਰੱਦ ਕੀਤਾ ਜਾਵੇ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲ ਦੇ ਸੈਕਸ਼ਨ 8 (1) ਵਿੱਚ ਉਪਬੱਧ ਕੀਤਾ ਗਿਆ ਹੈ ਕਿ ਟਰੈਵਲ ਏਜੰਟ ਆਪਣਾ ਲਾਇਸੈਂਸ ਜਾਰੀ ਹੋਣ ਤੋਂ ਬਾਅਦ ਕਿਸੇ ਵੀ ਸਮੇਂ ਸਮਰਤ ਅਥਰਟੀ ਨੂੰ ਦੋ ਮਹੀਨਿਆਂ ਦਾ ਨੋਟਿਸ ਦੇ ਕੇ ਸਪਰਦ ਕਰ ਸਕਦਾ ਹੈ ਅਤੇ ਨੋਟਿਸ ਦੀ ਮਿਆਦ ਖਤਮ ਹੋਣ ’ਤੇ ਲਾਈਸੈਂਸ ਨੂੰ ਰੱਦ ਕਰ ਦਿੱਤਾ ਗਿਆ ਮੰਨਿਆ ਜਾਵੇਗਾ।

ਜਾਰੀ ਹੁਕਮ ਅਨੁਸਾਰ ਉਕਤ ਦਾ ਆਈਲੈਟਸ ਅਤੇ ਕੰਸਲਟੈਂਸੀ ਦਾ ਲਾਇਸੰਸ ਨੰਬਰ ਐਮ.ਏ.2/ਐਮਸੀ 6/ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਦੇ ਸੈਕਸ਼ਨ 8 (1) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਇਸ ਫਾਰਮ ਜਾਂ ਸ੍ਰੀ ਹਰਪ੍ਰੀਤ ਸਿੰਘ ਦੇ ਖਿਲਾਫ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖੁਦ ਇਸ ਦੇ ਜਿੰਮੇਵਾਰ ਹੋਵੇਗਾ। 


Source babushahi