:

ਸੀਨੀਅਰ ਆਈਪੀਐਸ ਅਧਿਕਾਰੀ ਹਰਚਰਨ ਭੁੱਲਰ ਨੇ ਰੋਪੜ ਰੇਂਜ ਦੇ ਡੀਆਈਜੀ ਵਜੋਂ ਅਹੁਦਾ ਸੰਭਾਲਿਆ


ਸੀਨੀਅਰ ਆਈਪੀਐਸ ਅਧਿਕਾਰੀ ਹਰਚਰਨ ਭੁੱਲਰ ਨੇ ਰੋਪੜ ਰੇਂਜ ਦੇ ਡੀਆਈਜੀ ਵਜੋਂ ਅਹੁਦਾ ਸੰਭਾਲਿਆ

ਰੋਪੜ

- ਸੀਨੀਅਰ ਆਈਪੀਐਸ ਅਧਿਕਾਰੀ ਹਰਚਰਨ ਸਿੰਘ ਭੁੱਲਰ ਨੇ ਬੁਧਵਾਰ ਨੂੰ ਰੋਪੜ ਰੇਂਜ ਦੇ ਡੀਆਈਜੀ (ਡਿਪਟੀ ਇੰਸਪੈਕਟਰ ਜਨਰਲ) ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਦੇ ਸਹਿਯੋਗ ਨਾਲ ਅਪਰਾਧਾਂ ’ਤੇ ਨਕੇਲ ਕੱਸਣ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦਾ ਵਾਅਦਾ ਕੀਤਾ।

ਭੁੱਲਰ ਨੇ ਕਿਹਾ ਕਿ ਮੁਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਅਪਰਾਧ ਨੂੰ ਕਾਬੂ ਕਰਨਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਪਰਾਧੀਆਂ ਦੀ ਸੂਚਨਾ ਪੁਲਿਸ ਨੂੰ ਦਿਉ, ਤੁਹਾਡਾ ਨਾਮ ਗੁਪਤ ਰੱਖਿਆ ਜਾਵੇਗਾ। ਲੋਕਾਂ ਦੇ ਸਹਿਯੋਗ ਤੋਂ ਬਿਨਾਂ ਅਪਰਾਧ ਨੂੰ ਕਾਬੂ ਕਰਨਾ ਮੁਸ਼ਕਲ ਹੈ।


Source babushahi