:

ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮ ਤਹਿਤ ਗਤੀਵਿਧੀਆਂ ਜਾਰੀ:ਸਿਵਲ ਸਰਜਨ


ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮ ਤਹਿਤ ਗਤੀਵਿਧੀਆਂ ਜਾਰੀ:ਸਿਵਲ ਸਰਜਨ 

ਡੇਂਗੂ ਤੋਂ ਬਚਾਅ ਲਈ ਜਾਣਕਾਰੀ ਅਤੇ ਸਮੇਂ ਸਿਰ ਇਲਾਜ ਜ਼ਰੂਰੀ

ਬਰਨਾਲਾ


      ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮੱਛਰ ਪੈਦਾ ਹੋਵੇ ਹੀ ਨਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਵੱਲੋਂ ਕੀਤਾ ਗਿਆ।ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਕੀਤਾ ਜਾਂਦਾ ਹੈ।

        ਡਾ. ਮੁਨੀਸ ਕੁਮਾਰ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਪਾਣੀ ਘਰ੍ਹਾਂ ,ਦੁਕਾਨਾਂ, ਹੋਰ ਥਾਵਾਂ 'ਤੇ ਜਿਵੇਂ ਗਮਲੇ, ਕੂਲਰ, ਟਾਇਰ, ਘੜੇ , ਫਰਿੱਜ ਦੀ ਬੈਕ ਟਰੇਅ, ਖੇਲਾਂ ਆਦਿ ਵਿੱਚ ਜਿਆਦਾ ਦਿਨ ਖੜ ਜਾਣ ਕਾਰਨ ਮੱਛਰ ਪੈਦਾ ਹੋ ਜਾਂਦਾ ਹੈ  ਜਿਸ ਕਾਰਨ ਡੇਂਗੂ ਫੈਲਦਾ ਹੈ। ਡੇਂਗੂ ਤੋਂ ਬਚਾਅ ਲਈ ਖੜੇ ਪਾਣੀ ਦੇ ਸੋਮੇ ਨਸ਼ਟ ਕਰਕੇ ਜਾਂ ਕਾਲਾ ਤੇਲ ਪਾ ਕੇ ਹਫਤੇ 'ਚ ਇੱਕ ਦਿਨ ਸਿਹਤ ਵਿਭਾਗ ਵੱਲੋਂ ਸੁੱਕਰਵਾਰ ਨੂੰ ਖੁਸ਼ਕ ਦਿਨ (ਡਰਾਈ ਡੇ ਫਰਾਈ ਡੇ) ਵਜੋਂ ਮਨਾ ਕੇ  ਸਾਰੇ ਪਾਣੀ ਵਾਲੇ ਬਰਤਨਾਂ ਨੂੰ ਸੁਕਾਉਣ ਬਾਰੇ ਜਾਗਰੂਕ ਕੀਤਾ ਜਾਂਦਾ ਹੈ।

          ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਕਾਂਬੇ ਨਾਲ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਮਾਸ ਪੇਸ਼ੀਆਂ 'ਚ ਦਰਦ, ਸਰੀਰ 'ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮੂੰਹ ਚੋਂ ਖੂਨ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ। ਬਰਨਾਲਾ ਸ਼ਹਿਰ 'ਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ 'ਚ ਲਾਰਵਾ ਚੈੱਕ ਕੀਤਾ ਜਾਂਦਾ ਹੈ। ਜੇਕਰ ਕਿਸੇ ਜਗ੍ਹਾ 'ਤੇ ਲਾਰਵਾ ਮਿਲਦਾ ਹੈ ਤਾਂ ਤੁਰੰਤ ਲਾਰਵੀਸਾਈਡ ਦਾ ਸਪਰੇਅ ਕਰਵਾ ਕੇ ਨਸ਼ਟ ਕਰਵਾ ਦਿੱਤਾ ਜਾਂਦਾ ਹੈ।ਘਰ-ਘਰ ਜਾ ਕੇ, ਸਲੱਮ ਏਰੀਆ, ਸੱਥਾਂ, ਸਕੂਲਾਂ 'ਚ ਜਾ ਕੇ ਅਤੇ ਗਰੁੱਪ ਮੀਟਿੰਗਾਂ, ਪੈਂਫਲੈਟ ਵੰਡ ਕੇ ਅਤੇ ਮਾਸ ਮੀਡੀਆ ਵਿੰਗ ਵੱਲੋਂ ਪ੍ਰੈਸ ਕਵਰੇਜ ਕਰਵਾ ਕੇ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।