ਚੰਡੀਗੜ੍ਹ ਏਅਰਪੋਰਟ 'ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ 4 ਦਸੰਬਰ ਨੂੰ ਕੀਤਾ ਜਾਵੇਗਾ ਉਦਘਾਟਨ- CM ਮਾਨ ਦਾ ਐਲਾਨ
- Admin Default
- 02 Dec, 2024 09:42
ਚੰਡੀਗੜ੍ਹ ਏਅਰਪੋਰਟ 'ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ 4 ਦਸੰਬਰ ਨੂੰ ਕੀਤਾ ਜਾਵੇਗਾ ਉਦਘਾਟਨ- CM ਮਾਨ ਦਾ ਐਲਾਨ
ਚੰਡੀਗੜ੍ਹ
ਚੰਡੀਗੜ੍ਹ ਏਅਰਪੋਰਟ ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ 4 ਦਸੰਬਰ ਨੂੰ ਕੀਤਾ ਜਾਵੇਗਾ। ਇਹ ਐਲਾਨ ਅੱਜ ਸੀਐੱਮ ਭਗਵੰਤ ਸਿੰਘ ਮਾਨ ਦੇ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ, ਨੇ ਕਿਹਾ ਕਿ ਭਾਜਪਾ ਵਾਲੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਆਪਣੇ ਹਰਿਆਣਾ ਦੇ ਆਗੂ ਮੰਗਲ ਸਿੰਘ ਦੇ ਨਾਂ ’ਤੇ ਰੱਖਣਾ ਚਾਹੁੰਦੇ ਸਨ ਪਰ ਸਾਡੀ ਸਰਕਾਰ ਦੇ ਯਤਨਾਂ ਸਦਕਾ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ।
Source babushahi