:

ਚੋਰੀ ਦੇ ਮਾਮਲੇ ਵਿਚ ਚਾਰ ਵਿਅਕਤੀਆ ਖਿਲਾਫ ਪਰਚਾ ਦਰਜ


ਚੋਰੀ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ

ਬਰਨਾਲਾ

ਚੋਰੀ ਦੇ ਮਾਮਲੇ 'ਚ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।ਬਰਨਾਲਾ ਦੇ ਥਾਣੇਦਾਰ ਸੁਖਵੀਰ ਸਿੰਘ ਨੇ ਦੱਸਿਆ ਕਿ ਸਰਬਜੀਤ, ਜਰਨੈਲ, ਰੇਸ਼ਮ ਅਤੇ ਹਰਮਨਦੀਪ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਦੋਸ਼ੀ ਚੋਰੀ ਦਾ ਟਰੱਕ ਲੈ ਕੇ ਆ ਰਹੇ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਚੋਰੀ ਦੇ ਟਰੱਕ ਅਤੇ ਕਾਰ ਸਮੇਤ ਕਾਬੂ ਕਰ ਲਿਆ ਹੈ।ਜਲਦ ਹੀ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾਵੇਗੀ।