:

ਛੇਤੀ ਹੀ ਪੰਜਾਬ ਅਤੇ ਚੰਡੀਗੜ੍ਹ ਵਿਚ ਪਵੇਗਾ ਮੀਂਹ


ਛੇਤੀ ਹੀ ਪੰਜਾਬ ਅਤੇ ਚੰਡੀਗੜ੍ਹ ਵਿਚ ਪਵੇਗਾ ਮੀਂਹ

ਚੰਡੀਗੜ੍ਹ

ਮੌਸਮ ਵਿਗਿਆਨ ਕੇਂਦਰ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਦੋਵਾਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਿਹਾ। ਪੰਜਾਬ ਵਿੱਚ ਤਾਪਮਾਨ 4, ਚੰਡੀਗੜ੍ਹ ਵਿੱਚ ਤਾਪਮਾਨ ਆਮ ਨਾਲੋਂ ਦੋ ਡਿਗਰੀ ਵੱਧ ਹੈ। ਇਸ ਤੋਂ ਇਲਾਵਾ ਪੰਜਾਬ-ਚੰਡੀਗੜ੍ਹ 'ਚ ਜਲਦ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਹ ਬਦਲਾਅ ਵੈਸਟਰਨ ਡਿਸਟਰਬੈਂਸ ਐਕਟੀਵੇਸ਼ਨ ਕਾਰਨ ਆ ਰਿਹਾ ਹੈ, ਜੋ 7 ਦਸੰਬਰ ਦੀ ਰਾਤ ਨੂੰ ਐਕਟੀਵੇਟ ਹੋ ਜਾਵੇਗਾ। 7 ਦਸੰਬਰ ਤੋਂ ਹਿਮਾਲਿਆ ਦੀਆਂ ਚੋਟੀਆਂ 'ਤੇ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ ਪਰ ਮੈਦਾਨੀ ਇਲਾਕਿਆਂ 'ਚ ਇਸ ਦਾ ਅਸਰ 8 ਦਸੰਬਰ ਨੂੰ ਦੇਖਣ ਨੂੰ ਮਿਲੇਗਾ। ਚੰਡੀਗੜ੍ਹ ਸਮੇਤ ਪੰਜਾਬ ਦੇ ਕੁਝ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ।


Source babushahi