:

ਬਰਨਾਲਾ ਪੁਲਿਸ ਨੇ ਗੋਲਡੀ ਬਰਾੜ ਨਾਲ ਜੁੜੇ ਗੈਂਗਸਟਰਾਂ ਦੇ ਘਰ ਛਾਪੇਮਾਰੀ ਕੀਤੀ


ਬਰਨਾਲਾ ਪੁਲਿਸ ਨੇ ਗੋਲਡੀ ਬਰਾੜ ਨਾਲ ਜੁੜੇ ਗੈਂਗਸਟਰਾਂ ਦੇ ਘਰ ਛਾਪੇਮਾਰੀ ਕੀਤੀ

ਬਰਨਾਲਾ 22 ਸਤੰਬਰ 

ਇਸ ਮੌਕੇ  ਥਾਣਾ ਧਨੌਲਾ ਦੇ ਐਸ.ਐਚ.ਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਅੱਜ ਪੰਜਾਬ ਭਰ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ ਹੈ। ਜਿਸ ਤਹਿਤ ਬਰਨਾਲਾ ਵਿਖੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਲਈ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਚੈਕਿੰਗ ਕੀਤੀ ਗਈ ਹੈ। ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਗੈਂਗਸਟਰਾਂ ਦੇ ਘਰਾਂ 'ਤੇ ਵੀ ਜਾਂਚ ਕੀਤੀ ਗਈ। ਜਿਸ ਤਹਿਤ ਗੁਰਮੀਤ ਸਿੰਘ ਕਾਲਾ ਧਨੌਲਾ, ਗੁਰਪ੍ਰੀਤ ਸਿੰਘ ਬੁਗਲਾ ਅਤੇ ਬਲਜਿੰਦਰ ਸਿੰਘ ਕਿੰਦਾ ਦੇ ਘਰਾਂ ਦੀ ਚੈਕਿੰਗ ਕੀਤੀ ਗਈ ਹੈ। ਇਨ੍ਹਾਂ ਗੈਂਗਸਟਰਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦਾ ਮਾਹੌਲ ਖ਼ਰਾਬ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।