:

ਨਗਰ ਨਿਗਮ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਵਿਖੇ ਭਾਜਪਾ ਵੱਲੋਂ ਚੋਣ ਮੈਨੀਫੈਸਟੋ ਜਾਰੀ


  • ਨਗਰ ਨਿਗਮ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਵਿਖੇ ਭਾਜਪਾ ਵੱਲੋਂ ਚੋਣ ਮੈਨੀਫੈਸਟੋ ਜਾਰੀ 

    ਅੰਮ੍ਰਿਤਸਰ

    ਪਿਛਲੇ ਦਿਨੀ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਵਿੱਚ ਆ ਕੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਪੰਜ ਗਰੰਟੀਆਂ ਦਿੱਤੀਆਂ ਗਈਆਂ ਸਨ। ਦੂਜੇ ਪਾਸੇ ਅੱਜ ਭਾਜਪਾ ਵੱਲੋਂ ਵੀ ਅੰਮ੍ਰਿਤਸਰ ਵਿੱਚੋਂ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਸ਼ਵੇਤ ਮਲਿਕ ਨੇ ਕਿਹਾ ਕਿ 5 ਸਾਲ ਕਾਂਗਰਸ ਦੀ ਸਰਕਾਰ ਅਤੇ ਤਿੰਨ ਸਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਲਾਰਿਆਂ ਦੀ ਭਰਮਾਰ ਹੀ ਦਿੱਤੀ ਹੈ। 

    ਨਾਲ ਹੀ ਭਾਜਪਾ ਨੇ ਕਿਹਾ ਕਿ ਅਗਰ ਭਾਜਪਾ ਦਾ ਮੇਅਰ ਅੰਮ੍ਰਿਤਸਰ ਵਿੱਚ ਬਣਦਾ ਹੈ ਤਾਂ ਸਭ ਤੋਂ ਪਹਿਲਾਂ ਗੁਮਟਾਲਾ ਬਾਈਪਾਸ ਦਾ ਨਾਲਾ ਢੱਕਣ ਦਾ ਕੰਮ ਕੀਤਾ ਜਾਵੇਗਾ। ਨਗਰ ਨਿਗਮ ਦੇ ਟੈਕਸਾਂ ਚ ਸੁਧਾਰ ਕੀਤਾ ਜਾਏਗਾ ਅਤੇ ਉਨਾਂ ਨੇ ਕਿਹਾ ਕਿ ਅੰਮ੍ਰਿਤਸਰ ਮੈਟਰੋ ਪ੍ਰੋਜੈਕਟ ਵੀ ਅਕਾਲੀ ਭਾਜਪਾ ਦੀ ਸਰਕਾਰ ਸਮੇਂ ਆਇਆ ਸੀ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਬੰਦ ਹੋ ਗਿਆ । ਉਸ ਪ੍ਰੋਜੈਕਟ ਨੂੰ ਵੀ ਦੁਬਾਰਾ ਤੋਂ ਵਧੀਆ ਢੰਗ ਨਾਲ ਸ਼ੁਰੂ ਕੀਤਾ ਜਾਵੇਗਾ। ਸਾਫ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ ਅਤੇ ਸ਼ਹਿਰ ਵਿੱਚ ਸਾਫ ਸਫਾਈ ਦੀ ਵੱਲ ਖਾਸ ਧਿਆਨ ਦਿੱਤਾ ਜਾਵੇਗਾ। ਸ਼ਹਿਰ ਨੂੰ ਸਮਾਰਟ ਸਿਟੀ ਕੇਂਦਰ ਸਰਕਾਰ ਵੱਲੋਂ ਆਏ ਕਰੋੜਾਂ ਰੁਪਏ ਦੇ ਫੰਡ ਨੂੰ ਵਧੀਆ ਢੰਗ ਨਾਲ ਵਿਕਸਿਤ ਕੀਤਾ ਜਾਵੇਗਾ। ਸ਼ਹਿਦ ਵਿੱਚ ਬਿਮਾਰੀਆਂ ਦੇ ਬਚਾਵ ਲਈ ਕੰਮ ਕੀਤਾ ਜਾਵੇਗਾ ਤੇ ਸ਼ਹਿਰ ਵਿੱਚ ਸਟਰੀਟ ਲਾਈਟਾਂ ਵੀ ਲਗਵਾਈਆਂ ਜਾਣਗੀਆਂ । 


    Source babushahi