:

ਖੇਤੀਬਾੜੀ ਵਿਭਾਗ ਵੱਲੋਂ ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਨੁਕਸਾਨ ਬਾਰੇ ਕੀਤੇ ਜਾ ਰਹੇ ਹਨ ਨਿਰੀਖਣ : ਡਾ ਜਗਦੀਸ਼ ਸਿੰਘ


ਖੇਤੀਬਾੜੀ ਵਿਭਾਗ ਵੱਲੋਂ ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਨੁਕਸਾਨ ਬਾਰੇ ਕੀਤੇ ਜਾ ਰਹੇ ਹਨ ਨਿਰੀਖਣ : ਡਾ ਜਗਦੀਸ਼ ਸਿੰਘ

Barnala 

ਡਿਪਟੀ ਕਿਮਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਬਲਾਕ ਪੱਧਰੀ ਟੀਮਾਂ ਰਾਂਹੀ ਵੱਖ-ਵੱਖ ਪਿੰਡਾਂ ਵਿੱਚ ਕਣਕ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਹਮਲੇ ਸੰਬੰਧੀ ਫਸਲਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ।

ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੁਆਰਾ ਆਪਣੀ ਟੀਮ ਸ੍ਰੀ ਅਮ੍ਰਿੰਤਪਾਲ ਸਿੰਘ ਏ ਡੀ ਓ, ਸ੍ਰੀ ਦਵਿੰਦਰ ਸਿੰਘ ਖੇਤੀਬਾੜੀ ਸਬ ਇੰਸਪੈਕਟਰ ਸਮੇਤ ਪਿੰਡ ਕੱਟੂ ਵਿੱਚ ਕਿਸਾਨ ਸਰਬਜੀਤ ਸਿੰਘ, ਹਰਵਿੰਦਰ ਸਿੰਘ ਤੇ ਹੋਰ ਕਿਸਾਨਾਂ ਦੇ ਖੇਤਾਂ ਦਾ ਮੁਆਇੰਨਾ ਕੀਤਾ ਗਿਆ। ਉਹਨਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਜਿੱਥੇ ਕਿਤੇ ਵੀ ਕਣਕ ਦੀ ਅਗੇਤੀ ਫ਼ਸਲ ਬੀਜੀ ਗਈ ਹੈ, ਇਨ੍ਹਾਂ ਖੇਤਾਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਵਿੱਚ ਆ ਰਿਹਾ ਹੈ, ਜਦ ਕਿ ਪਿਛੇਤੀ ਬੀਜ਼ੀ ਫਸਲ ਵਿੱਚ ਕਿਤੇ ਵੀ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਨਹੀਂ ਮਿਲ ਰਿਹਾ। ਉਹਨਾਂ ਜਾਣਕਾਰੀ ਦਿਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਮਿਲਾਉਣ ਦਾ ਗੁਲਾਬੀ ਸੁੰਡੀ ਦੇ ਹਮਲੇ ਨਾਲ ਕੋਈ ਸੰਬੰਧ ਨਹੀਂ ਹੈ, ਕਿਉਕਿ ਗੁਲਾਬੀ ਸੁੰਡੀ ਦਾ ਹਮਲਾ ਫਸਲਾਂ ਦੇ ਨਾੜ ਨੂੰ ਅੱਗ ਲਗਾ ਕੇ ਬੀਜੀ ਗਈ ਕਣਕ ਉੱਪਰ ਵੀ ਪਾਇਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਮੌਸਮ ਵਿੱਚ ਚੱਲ ਰਹੀ ਤਬਦੀਲੀ ਗੁਲਾਬੀ ਸੁੰਡੀ ਦੇ ਹਮਲੇ ਦਾ ਵੱਡਾ ਕਾਰਨ ਹੈ ਕਿਉਕਿ ਤਾਪਮਾਨ ਜਿਆਦਾ ਹੋਣ ਕਾਰਨ ਗੁਲਾਬੀ ਸੁੰਡੀ ਹਾਲੇ ਤੱਕ ਐਕਟਿਵ ਸਟੇਜ਼ ਵਿੱਚ ਹੈ, ਹੁਣ ਤਾਪਮਾਨ ਘੱਟ ਗਿਆ ਹੈ ਤਾਂ ਸੁੰਡੀ ਆਪਣੀ ਸੁਸਤ ਅਵਸਥਾ ਵਿੱਚ ਚਲੀ ਜਾਵੇਗੀ, ਪ੍ਰੰਤੂ ਗੁਲਾਬੀ ਸੁੰਡੀ ਦੇ ਹਮਲੇ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਅਤੇ ਜਿਸ ਕਿਸੇ ਕਿਸਾਨ ਦੇ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਪਾਇਆ ਜਾਂਦਾ ਹੈ, ਉਹ ਤੁਰੰਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਤਾਂ ਜ਼ੋ ਸਮੇਂ ਸਿਰ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਵੱਲੋਂ ਸਿਫਾਰਿਸ਼ਸੁਦਾ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਕੇ ਇਸ ਨੂੰ ਰੋਕਿਆ ਜਾ ਸਕੇ।

ਉਨਾਂ ਦੱਸਿਆ ਕਿ ਕਣਕ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ 7 ਕਿਲੋ ਫਿਪ੍ਰੋਨਿੱਲ 0.3 ਜੀ ਆਰ ਜਾਂ 1 ਲੀਟਰ ਕਲੋਰੋਪੈਰੀਫਾਸ 20 ਮਿੱਟੀ ਵਿੱਚ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਣੀ ਲਗਾਉਣ ਤੋ਼ ਪਹਿਲਾਂ ਸਿੱਟਾ ਦੇ ਕੇ ਕੀਤੀ ਜਾ ਸਕਦੀ ਹੈ।