ਸਖੀ ਵਨ ਸਟਾਪ ਸੈਂਟਰ ਬਰਨਾਲਾ ਵਲੋਂ ਜਾਗਰੂਕਤਾ ਕੈਂਪ
- Admin Default
- 19 Dec, 2024 09:37
ਸਖੀ ਵਨ ਸਟਾਪ ਸੈਂਟਰ ਬਰਨਾਲਾ ਵਲੋਂ ਜਾਗਰੂਕਤਾ ਕੈਂਪ
ਬਰਨਾਲਾ
ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਆਈ.ਟੀ.ਆਈ ਬਰਨਾਲਾ ਲੜਕੀਆਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਅਤੇ ਸਮੂਹ ਸਟਾਫ਼ ਵੀ ਮੌਜੂਦ ਸੀ ਜਿਸ ਵਿੱਚ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਮੇਂ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਅਤੇ ਆਈ.ਟੀ ਸਟਾਫ਼ ਜਸਪਾਲ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਬਰਨਾਲਾ ਵਿੱਚ ਇੱਕ ਹੀ ਛੱਤ ਹੇਠ ਪੀੜਤ ਔਰਤਾਂ ਜੋ ਕਿ ਸਰੀਰਿਕ, ਮਾਨਸਿਕ , ਭਾਵਨਾਤਮਕ ਅਤੇ ਕਿਸੇ ਵੀ ਪ੍ਰਕਾਰ ਦੀ ਹਿੰਸਾ ਦਾ ਸ਼ਿਕਾਰ ਹਨ, ਨੂੰ ਸੈਂਟਰ ਵੱਲੋਂ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ ਤੇ ਹੋਰ ਸੈਂਟਰ ਸੁਵਿਧਾਵਾਂ ਵੀ ਦਿੱਤੀਆਂ ਜਾਂਦੀਆਂ ਹਨ। ਉਹਨਾਂ ਨੇ ਦੱਸਿਆ ਕਿ ਸੈਂਟਰ 24 ਘੰਟੇ ਖੁੱਲਾ ਰਹਿੰਦਾ ਹੈ ਅਤੇ ਪੀੜਤ ਔਰਤਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ । ਕੋਈ ਵੀ ਪੀੜਤ ਔਰਤ ਦਫ਼ਤਰ ਦੇ ਸੰਪਰਕ ਨੰ. 01679-230181 ਅਤੇ ਵੋਮੈਨ ਹੈਲਪ ਲਾਈਨ ਨੰ. 181, 112 'ਤੇ ਸ਼ਿਕਾਇਤ ਦਰਜ ਕਰਵਾ ਸਕਦੀ ਹੈ।







