21 ਦਸੰਬਰ ਨੂੰ ਵੋਟਾਂ ਵਾਲੇ ਦਿਨ ਰਜਿਸਟਰਡ ਦੁਕਾਨਾਂ ਅਤੇ ਸੰਸਥਾਵਾਂ ਵਿੱਚ ਕੰਮ ਕਰਦੇ ਵੋਟਰ ਕਾਮਿਆਂ ਲਈ ਛੁੱਟੀ ਦਾ ਐਲਾਨ
- Admin Default
- 20 Dec, 2024 07:09
21 ਦਸੰਬਰ ਨੂੰ ਵੋਟਾਂ ਵਾਲੇ ਦਿਨ ਰਜਿਸਟਰਡ ਦੁਕਾਨਾਂ ਅਤੇ ਸੰਸਥਾਵਾਂ ਵਿੱਚ ਕੰਮ ਕਰਦੇ ਵੋਟਰ ਕਾਮਿਆਂ ਲਈ ਛੁੱਟੀ ਦਾ ਐਲਾਨ
ਗੁਰਦਾਸਪੁਰ
- ਮਿਤੀ 21 ਦਸੰਬਰ 2024 ਨੂੰ ਨਗਰ ਨਿਗਮ ਬਟਾਲਾ ਦੇ ਵਾਰਡ ਨੰਬਰ 24 ਅਤੇ ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਦੀ ਹੋ ਰਹੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ, ਆਈ.ਏ.ਐੱਸ. ਨੇ ਇਨ੍ਹਾਂ ਦੋਵਾਂ ਵਾਰਡਾਂ ਦੇ ਵੋਟਰ ਜੋ ਰਜਿਸਟਰਡ ਦੁਕਾਨਾਂ ਅਤੇ ਸੰਸਥਾਵਾਂ ਵਿੱਚ ਕੰਮ ਕਰਦੇ ਵਰਕਰਾਂ ਨੂੰ ਮਿਤੀ 21 ਦਸੰਬਰ 2024 ਨੂੰ ਵੋਟਾਂ ਵਾਲੇ ਦਿਨ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਛੋਟ ਦਿੰਦੇ ਹੋਏ ਛੁੱਟੀ ਘੋਸ਼ਿਤ ਕੀਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਕਮਰਸ਼ੀਅਲ ਐਸਟੈਬਲਿਸ਼ਮੈਂਟ ਐਕਟ, 1958 ਦੀ ਧਾਰਾ 10 ਦੀ ਉਪ ਧਾਰਾ 1 ਦੁਆਰਾ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਕਤ ਕਰਮਚਾਰੀਆਂ/ਵਰਕਰਾਂ ਨੂੰ ਛੋਟ ਦਿੱਤੀ ਹੈ ਜੋ ਰਜਿਸਟਰਡ ਦੁਕਾਨਾਂ. ਸੰਸਥਾਵਾਂ ਵਿੱਚ ਕੰਮ ਕਰ ਰਹੇ ਹਨ ਅਤੇ ਸਬੰਧਿਤ ਨਗਰ ਨਿਗਮ ਅਤੇ ਨਗਰ ਕੌਂਸਲ ਜਿੱਥੇ ਵੋਟਾਂ ਹੋਣ ਜਾ ਰਹੀਆਂ ਹਨ ਦੇ ਅਧਿਕਾਰ ਖੇਤਰ ਵਿੱਚ ਵੋਟਰ ਵਜੋਂ ਦਰਜ ਹਨ।
ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਸਮੇਂ ਦੀ ਤਤਪਰਤਾ ਨੂੰ ਮੱਖ ਰੱਖਦੇ ਹੋਏ ਇੱਕਤਰਫ਼ਾ ਹੁਕਮ ਜਾਰੀ ਕਰਕੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਹੈ। ਇਹ ਹੁਕਮ ਪੂਰਨ ਤੌਰ 'ਤੇ ਲਾਗੂ ਕਰਵਾਉਣ ਲਈ ਸਹਾਇਕ ਕਿਰਤ ਕਮਿਸ਼ਨਰ, ਗੁਰਦਾਸਪੁਰ ਜ਼ਿੰਮੇਵਾਰ ਹੋਣਗੇ।
Source babushahi







