ਆਪ' ਮੰਤਰੀਆਂ ਅਤੇ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਉਨ੍ਹਾਂ ਦੀ ਵਿਗੜਦੀ ਸਿਹਤ 'ਤੇ ਜਤਾਈ ਚਿੰਤਾ
- Admin Default
- 26 Dec, 2024 04:23
ਆਪ' ਮੰਤਰੀਆਂ ਅਤੇ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਉਨ੍ਹਾਂ ਦੀ ਵਿਗੜਦੀ ਸਿਹਤ 'ਤੇ ਜਤਾਈ ਚਿੰਤਾ
- ਜਗਜੀਤ ਸਿੰਘ ਡੱਲੇਵਾਲ ਪੰਜਾਬ ਅਤੇ ਕਿਸਾਨਾਂ ਲਈ ਲੜ ਰਹੇ ਹਨ, ਅਸੀਂ ਉਹਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਘੱਟੋ ਘੱਟ ਡਾਕਟਰੀ ਹੜਤਾਲ ਖਤਮ ਕਰਨ ਅਤੇ ਡਰਿੱਪ ਰਾਹੀਂ ਭੋਜਨ ਲੈਣ: ਅਮਨ ਅਰੋੜਾ
- ਪੰਜਾਬ ਸਰਕਾਰ ਅਤੇ 'ਆਪ' ਕਿਸਾਨਾਂ ਨਾਲ ਡਟ ਕੇ ਖੜੀ ਹੈ - ਅਮਨ ਅਰੋੜਾ
- ਸਾਡੇ ਲਈ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਸਭ ਤੋਂ ਪਹਿਲਾਂ, ਅਸੀਂ ਉਨ੍ਹਾਂ ਦੀ ਸਹਿਮਤੀ ਨਾਲ ਹੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਾਂਗੇ: ਡਾ ਬਲਬੀਰ ਸਿੰਘ
ਚੰਡੀਗੜ੍ਹ
- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਅੱਜ ਖਨੌਰੀ ਬਾਰਡਰ ਤੇ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਿਆ। ਉਨ੍ਹਾਂ ਦੀ ਵਿਗੜਦੀ ਸਿਹਤ 'ਤੇ ਚਿੰਤਾ ਪ੍ਰਗਟ ਕਰਦਿਆਂ 'ਆਪ' ਆਗੂਆਂ ਨੇ ਉਨ੍ਹਾਂ ਨੂੰ ਡਾਕਟਰੀ ਇਲਾਜ ਰਾਹੀਂ ਭੋਜਨ ਲੈਣ ਦੀ ਅਪੀਲ ਕੀਤੀ।
Source babushahi







