ਪੰਜਾਬ 'ਚ ਠੰਢ ਅਤੇ ਮੀਂਹ ਦਾ ਅਲਰਟ ਜਾਰੀ
- Admin Default
- 01 Jan, 2025 09:05
ਪੰਜਾਬ 'ਚ ਠੰਢ ਅਤੇ ਮੀਂਹ ਦਾ ਅਲਰਟ ਜਾਰੀ
ਚੰਡੀਗੜ੍ਹ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੇ ਕੜਾਕੇ ਦੀ ਠੰਢ ਅਤੇ ਧੁੰਦ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਮੌਸਮ ਵਿਭਾਗ ਵੱਲੋਂ ਅੱਜ 14 ਜ਼ਿਲ੍ਹਿਆਂ ਵਿੱਚ ਠੰਡੇ ਦਿਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਇਹ ਸੂਬੇ ਦੇ ਆਮ ਤਾਪਮਾਨ ਨਾਲੋਂ 5.1 ਡਿਗਰੀ ਘੱਟ ਹੈ। ਮੌਸਮ ਵਿਭਾਗ ਮੁਤਾਬਕ 3 ਜਨਵਰੀ ਤੱਕ ਕੜਾਕੇ ਦੀ ਠੰਢ ਰਹੇਗੀ। 4 ਜਨਵਰੀ ਨੂੰ ਵੈਸਟਰਨ ਡਿਸਟਰਬੈਂਸ ਐਕਟਿਵ ਹੋਵੇਗਾ। ਅਜਿਹੇ 'ਚ ਕੁਝ ਜ਼ਿਲਿਆਂ 'ਚ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 15 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂਕਿ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਇੱਥੇ ਤਾਪਮਾਨ 11.8 ਡਿਗਰੀ ਦਰਜ ਕੀਤਾ ਗਿਆ ਹੈ। ਜੋ ਕਿ ਆਮ ਨਾਲੋਂ ਅੱਠ ਡਿਗਰੀ ਘੱਟ ਸੀ।
ਇਸ ਦੇ ਨਾਲ ਹੀ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਅੱਜ ਠੰਢ ਦਾ ਅਲਰਟ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਸਾਹਿਬ, ਫ਼ਰੀਦਕੋਟ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ।
Source babushahi







