ਗਿਆਨੀ ਹਰਪ੍ਰੀਤ ਸਿੰਘ ਖਿਲਾਫ ਜਾਂਚ ਤੋਂ ਅਕਾਲ ਤਖਤ ਜਥੇਦਾਰ ਨਾਰਾਜ਼
- Admin Default
- 06 Jan, 2025 07:19
ਗਿਆਨੀ ਹਰਪ੍ਰੀਤ ਸਿੰਘ ਖਿਲਾਫ ਜਾਂਚ ਤੋਂ ਅਕਾਲ ਤਖਤ ਜਥੇਦਾਰ ਨਾਰਾਜ਼
ਅੰਮ੍ਰਿਤਸਰ
: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਜਾਂਚ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਹੀ ਕਰ ਸਕਦਾ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦੇਣੀ ਚਾਹੀਦੀ ਹੈ।
ਜਥੇਦਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿਚ ਆਪ ਕਿਹਾ ਹੈ ਕਿ ਉਹਨਾਂ ਖਿਲਾਫ ਜੋ ਦੋਸ਼ ਲਗਾਏ ਗਏ ਹਨ, ਉਹ ਝੂਠੇ ਹਨ ਤੇ ਉਹਨਾਂ ਅਜਿਹਾ ਕੋਈ ਗੁਨਾਹ ਨਹੀਂ ਕੀਤਾ। ਉਹਨਾਂ ਕਿਹਾ ਕਿ ਅਜਿਹੇ ਵਿਚ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਹੋਰ ਜਾਂਚ ਦੀ ਕੋਈ ਤੁੱਕ ਨਹੀਂ ਬਣਦੀ।
Source babushahi







