ਮ੍ਰਿਤਕ SSF ਮੁਲਾਜ਼ਮ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੀ ਰਾਸ਼ੀ ਦਾ ਐਲਾਨ ਕੀਤਾ ਭਗਵੰਤ ਮਾਨ ਨੇ
- Admin Default
- 13 Jan, 2025 06:32
ਮ੍ਰਿਤਕ SSF ਮੁਲਾਜ਼ਮ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੀ ਰਾਸ਼ੀ ਦਾ ਐਲਾਨ ਕੀਤਾ ਭਗਵੰਤ ਮਾਨ ਨੇ
ਚੰਡੀਗੜ੍ਹ
ਮੁੱਖ ਮੰਤਰੀ ਭਗਵੰਤ ਮਾਨ ਨੇ ਮ੍ਰਿਤਕ SSF ਮੁਲਾਜ਼ਮ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੀ ਰਾਸ਼ੀ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਅਕਸ 'ਤੇ ਪੋਸਟ ਪਾਉਂਦਿਆਂ ਕਿਹਾ ਕਿ, "ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਵਿਖੇ ਬੀਤੇ ਦਿਨੀ ਬਹੁਤ ਮੰਦਭਾਗੀ ਘਟਨਾ ਵਾਪਰੀ, ਡਿਊਟੀ 'ਤੇ ਤਾਇਨਾਤ SSF ਦੇ ਮੁਲਾਜ਼ਮਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਮੁਲਾਜ਼ਮ ਹਰਸ਼ਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਤੇ ਜਖ਼ਮੀ ਮੁਲਾਜ਼ਮ ਮਨਦੀਪ ਸਿੰਘ ਜੋਕਿ ਜ਼ੇਰੇ ਇਲਾਜ ਹੈ, ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ। ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ। ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦੇਵਾਂਗੇ ਤੇ ਨਾਲ ਹੀ HDFC ਬੈਂਕ ਵੱਲੋਂ ਵੀ ਜੀਵਨ ਬੀਮਾ ਤਹਿਤ 1 ਕਰੋੜ ਰੁਪਏ ਅਲੱਗ ਤੋਂ ਦਿੱਤੇ ਜਾਣਗੇ। ਸਾਰਿਆਂ ਨੂੰ ਅਪੀਲ ਹੈ ਸੰਘਣੀ ਧੁੰਦ ਕਾਰਨ ਸਫ਼ਰ ਦੌਰਾਨ ਬਚਾਅ ਰੱਖੀਏ, ਹਰ ਜਾਨ ਕੀਮਤੀ ਹੈ, ਸੜਕਾਂ ‘ਤੇ ਸਾਵਧਾਨੀ ਵਰਤੀਏ।"
Source babushahi







