:

ਪੰਜਾਬ ਵਿਚ ਠੰਢ ਹੋਰ ਵਧੇਗੀ, ਜਾਣੋ ਮੌਸਮ ਦਾ ਹਾਲ


ਪੰਜਾਬ ਵਿਚ ਠੰਢ ਹੋਰ ਵਧੇਗੀ, ਜਾਣੋ ਮੌਸਮ ਦਾ ਹਾਲ
 

ਚੰਡੀਗੜ੍ਹ

ਪੰਜਾਬ-ਚੰਡੀਗੜ੍ਹ 'ਚ ਧੁੰਦ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ। ਠੰਡ ਵਧਣ ਦਾ ਵੀ ਖਦਸ਼ਾ ਹੈ। ਮੌਸਮ ਕੇਂਦਰ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਆਲੇ-ਦੁਆਲੇ ਸਰਗਰਮ ਦੋ ਪੱਛਮੀ ਗੜਬੜੀ ਕਾਰਨ ਕਈ ਇਲਾਕਿਆਂ 'ਚ ਮੀਂਹ ਪਿਆ।

ਇਸ ਦੇ ਨਾਲ ਹੀ ਹੁਣ ਦੋ ਦਿਨਾਂ ਬਾਅਦ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ।


Source babushahi