ਰਾਸ਼ਟਰਪਤੀ ਭਵਨ ਵਿਖੇ ਪੰਜਾਬੀ ਖਿਡਾਰੀਆਂ ਦਾ ਸਨਮਾਨ ਮਾਣ ਵਾਲੀ ਗੱਲ : CM ਮਾਨ
- Admin Default
- 18 Jan, 2025 10:00
ਰਾਸ਼ਟਰਪਤੀ ਭਵਨ ਵਿਖੇ ਪੰਜਾਬੀ ਖਿਡਾਰੀਆਂ ਦਾ ਸਨਮਾਨ ਮਾਣ ਵਾਲੀ ਗੱਲ : CM ਮਾਨ
ਚੰਡੀਗੜ੍ਹ
: ਪੰਜਾਬ ਦੇ 3 ਖਿਡਾਰੀਆਂ ਦਾ ਰਾਸ਼ਟਰਪਤੀ ਭਵਨ ਵਿਚ ਸਨਮਾਨ ਕੀਤਾ ਗਿਆ ਹੈ। ਇਸ ਸਬੰਧ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ, ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਪੰਜਾਬ ਦੇ 3 ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਭਾਰਤੀ ਹਾਕੀ ਟੀਮ ਦੇ ਕਪਤਾਨ ਸਰਪੰਚ ਹਰਮਨਪ੍ਰੀਤ ਸਿੰਘ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਤੇ ਨਾਲ ਹੀ ਸੁਖਜੀਤ ਸਿੰਘ ਕਾਕਾ ਅਤੇ ਜਰਮਨਪ੍ਰੀਤ ਸਿੰਘ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਬਤੌਰ ਖੇਡ ਪ੍ਰੇਮੀ ਮੈਂ ਸਾਰੇ ਖਿਡਾਰੀਆਂ ਸਮੇਤ ਇਹਨਾਂ ਦੇ ਪਰਿਵਾਰ ਤੇ ਕੋਚ ਸਹਿਬਾਨਾਂ ਨੂੰ ਮਿਲੇ ਪੁਰਸਕਾਰਾਂ ਲਈ ਬਹੁਤ-ਬਹੁਤ ਸ਼ੁੱਭਕਾਮਨਾਵਾਂ ਦਿੰਦਾ ਹਾਂ ਤੇ ਭਵਿੱਖ ‘ਚ ਵੀ ਖਿਡਾਰੀਆਂ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ ਕਰਦੇ ਹਾਂ। ਪੰਜਾਬ ਦੀ ਖੇਡਾਂ ‘ਚ ਗੁਆਚੀ ਸ਼ਾਨ ਨੂੰ ਦੁਬਾਰਾ ਬਹਾਲ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ।
Source babushahi







