ਫਰੀਦਕੋਟ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਭਾਰੀ ਮਾਤਰਾਂ ਵਿੱਚ ਬਰਾਮਦ ਕੀਤੇ ਨਸ਼ੀਲੇ ਪਦਾਰਥ
- Admin Default
- 25 Jan, 2025 09:59
ਫਰੀਦਕੋਟ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਭਾਰੀ ਮਾਤਰਾਂ ਵਿੱਚ ਬਰਾਮਦ ਕੀਤੇ ਨਸ਼ੀਲੇ ਪਦਾਰਥ
ਐਨ.ਡੀ.ਪੀ.ਐਸ ਐਕਟ ਤਹਿਤ ਬ੍ਰਾਮਦਗੀ ਤੇ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨਾ ਸਾਡੇ ਸੰਕਲਪ ਦਾ ਹਿੱਸਾ : ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ
ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਦੀਆਂ 3.38 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕਰਵਾਈ ਗਈ
ਜੈਤੋ/ਫ਼ਰੀਦਕੋਟ
: ਸ਼੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਜੀ ਦੀਆਂ ਹਦਾਇਤਾਂ ਮੁਤਾਬਿਕ ਸ਼੍ਰੀ ਅਸ਼ਵਨੀ ਕਪੂਰ, ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਪ੍ਰਗਿਆ ਜੈਨ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋ ਨਸ਼ਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਵੱਲੋਂ ਪਿਛਲੇ 05 ਮਹੀਨਿਆਂ ਦੌਰਾਨ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦੇ ਹੋਏ 108 ਮੁਕੱਦਮੇ ਦਰਦ ਕਰਕੇ 142 ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਹਨ।
ਇਸੇ ਲੜੀ ਤਹਿਤ ਅੱਜ ਮਿਤੀ 25 ਜਨਵਰੀ 2025 ਨੂੰ ਡਾ. ਪ੍ਰਗਿਆ ਜੈਨ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਰੀਦਕੋਟ ਜੀ ਦੀ ਨਿਗਰਾਨੀ ਹੇਠ ਜਿਲ੍ਹਾ ਲੈਵਲ ਡਰੱਗ ਡਿਸਪੋਜਲ ਕਮੇਟੀ ਮੈਂਬਰਾਂ ਵੱਲੋਂ ਸੇਲ ਲਿਮਟਿਡ ਪਾਵਰ ਪਲਾਟ ਸੇਡਾ ਸਿੰਘ ਵਾਲਾ ਵਿਖੇ ਐਨ.ਡੀ.ਪੀ.ਐਸ ਐਕਟ ਦੇ ਕੁੱਲ 269 ਕੇਸਾਂ ਦਾ ਮਾਲ ਮੁਕੱਦਮਾ ਤਲਫ਼ ਕਰਵਾਇਆ ਗਿਆ ਹੈ। ਜਿਸ ਵਿੱਚ 746 ਗ੍ਰਾਮ 75 ਮਿਲੀਗ੍ਰਾਮ ਹੈਰੋਇਨ, 126 ਕਿਲੋ 750 ਗ੍ਰਾਮ ਪੋਸਤ, 4330 ਨਸ਼ੀਲੀਆਂ ਗੋਲੀਆਂ, 10 ਕਿਲੋ 460 ਗ੍ਰਾਮ ਗਾਜਾਂ, 65 ਮਿਲੀਗ੍ਰਾਮ ਨਸ਼ੀਲਾ ਪਾਊਡਰ, 15 ਮਿਲੀਗ੍ਰਾਮ ਸਮੈਕ ਅਤੇ 05 ਸ਼ੀਸ਼ੀਆਂ ਸ਼ਾਮਿਲ ਹਨ।
ਇਸ ਸਬੰਧੀ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਰੀਦਕੋਟ ਪੁਲਿਸ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਕਾਫੀ ਜਿਆਦਾ ਬ੍ਰਾਮਦਗੀ ਕੀਤੀ ਗਈ ਹੈ। ਜਿਹਨਾਂ ਵਿੱਚ ਬਰਾਮਦ ਹੋਏ ਨਸ਼ੀਲੇ ਪਦਾਰਥਾ ਨੂੰ ਅੱਜ ਨਸ਼ਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਰੀਦਕੋਟ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਦੀਆਂ 3.38 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ ਕਰਵਾਈ ਗਈ ਹੈ। ਇਸ ਤੋ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਾਉਣ ਲਈ ਮੀਟਿੰਗਾ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ। ਐਸ ਐਸ ਪੀ ਫਰੀਦਕੋਟ ਮੈਡਮ ਪ੍ਰਗਿਆ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਕੀਮਤ ਉੱਪਰ ਨਸ਼ਾ ਅਤੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
Source babushahi







