Breaking: ਜਗਜੀਤ ਡੱਲੇਵਾਲ ਕੱਲ੍ਹ ਕਰ ਸਕਦੇ ਨੇ ਵੱਡਾ ਐਲਾਨ
- Admin Default
- 28 Jan, 2025 06:12
Breaking: ਜਗਜੀਤ ਡੱਲੇਵਾਲ ਕੱਲ੍ਹ ਕਰ ਸਕਦੇ ਨੇ ਵੱਡਾ ਐਲਾਨ
ਜਗਜੀਤ ਡੱਲੇਵਾਲ ਦਾ ਮਰਨ ਵਰਤ 63ਵੇਂ ਦਿਨ ਵੀ ਰਿਹਾ ਜਾਰੀ
ਦਾਤਾਸਿੰਘਵਾਲਾ,
ਖਨੌਰੀ ਕਿਸਾਨ ਮੋਰਚਾ ਉੱਪਰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 63ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ’ਤੇ ਤਿੰਨੋਂ ਮੋਰਚਿਆਂ ’ਤੇ ਹੋਣ ਵਾਲੀਆਂ ਕਿਸਾਨ ਮਹਾਂਪੰਚਾਇਤਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।
ਰਤਨਾਪੁਰਾ ਮੋਰਚੇ ਉੱਪਰ 11 ਫਰਵਰੀ ਨੂੰ ਹੋਣ ਵਾਲੀ ਮਹਾਪੰਚਾਇਤ ਲਈ ਰਾਜਸਥਾਨ ਦੇ ਹਨੂੰਮਾਨਗੜ੍ਹ ਅਤੇ ਸ਼੍ਰੀਗੰਗਾਨਗਰ ਜ਼ਿਲਿਆਂ ਦੇ ਹਰ ਪਿੰਡ ਵਿੱਚ ਪਿੰਡ ਪਿੰਡ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਲਾਮਬੰਦ ਸ਼ੁਰੂ ਕਰ ਦਿੱਤਾ ਗਿਆ ਹੈ।
ਹਰਿਆਣਾ ਦੇ ਹਿਸਾਰ ਵਿੱਚ 12 ਫਰਵਰੀ ਨੂੰ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਹੋਣ ਵਾਲੀ ਕਿਸਾਨ ਮਹਾਪੰਚਾਇਤ ਲਈ ਅੱਜ ਹਰਿਆਣੇ ਦੇ ਹਿਸਾਰ ਵਿੱਚ ਕਿਸਾਨਾਂ ਦੀ ਮੀਟਿੰਗ ਕਰਕੇ ਇੱਕ ਇੱਕ ਪਿੰਡ ਨੂੰ ਲਾਮਬੰਦ ਕਰਨ ਲਈ ਪਿੰਡਾ ਦੇ ਹਿਸਾਬ ਨਾਲ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਅੱਜ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਰਾਜਬੀਰ ਸਿੰਘ, ਊਧਮ ਚੌਧਰੀ, ਜੀਵਨ ਸਿੰਘ, ਅੰਕਿਤ ਚੌਧਰੀ, ਅਕਸ਼ੈ ਤਿਆਗੀ, ਕੌਸ਼ਲ ਕ੍ਰਾਂਤੀਕਾਰੀ ਦੀ ਅਗਵਾਈ ਵਿੱਚ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦਾ ਇੱਕ ਵੱਡਾ ਵਫ਼ਦ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਅਤੇ ਉਨ੍ਹਾਂ ਦੀ ਹਮਾਇਤ ਕਰਨ ਲਈ ਪਹੁੰਚਿਆ।
ਕੱਲ 28 ਜਨਵਰੀ ਨੂੰ ਸਵੇਰੇ 10 ਵਜੇ ਜਗਜੀਤ ਸਿੰਘ ਡੱਲੇਵਾਲ ਖੁਦ ਦਾਤਾਸਿੰਘਵਾਲਾ-ਖਨੌਰੀ ਮੋਰਚੇ ਉੱਪਰ ਮੀਡੀਆ ਨੂੰ ਆਪਣਾ ਅਹਿਮ ਸੰਦੇਸ਼ ਦੇਣਗੇ, ਸਾਰੇ ਪੱਤਰਕਾਰਾਂ ਨੂੰ ਸਨਿਮਰ ਬੇਨਤੀ ਹੈ ਕਿ ਸਵੇਰੇ 9.30 ਵਜੇ ਜਗਜੀਤ ਸਿੰਘ ਡੱਲੇਵਾਲ ਦੀ ਟਰਾਲੀ ਦੇ ਨੇੜੇ ਪਹੁੰਚਣਾ।
Source babushahi







