:

ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ


ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ

ਰੋਹਤਕ

ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ ਪੈਰੋਲ ਮਿਲ ਗਈ ਹੈ। ਰਾਮ ਰਹੀਮ ਅੱਜ ਸਖ਼ਤ ਸੁਰੱਖਿਆ ਹੇਠ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆਇਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਯੂ ਪੀ ਦੇ ਬਾਗਪਤ ਨਹੀਂ ਬਲਕਿ ਹਰਿਆਣਾ ਦੇ ਸਿਰਸਾ ਸਥਿਤ ਡੇਰੇ ਵਿਚ ਰਹੇਗਾ। ਉਸਨੂੰ 30 ਦਿਨ ਦੀ ਪੈਰੋਲ ਮਿਲੀ ਹੈ ਜਿਸ ਵਿਚੋਂ 10 ਦਿਨ ਉਹ ਡੇਰਾ ਸਿਰਸਾ ਵਿਚ ਰਹੇਗਾ।
ਰਾਮ ਰਹੀਮ ਨੂੰ ਅਕਸਰ ਚੋਣਾਂ ਮੌਕੇ ਪੈਰੋਲ ਮਿਲ ਜਾਂਦੀ ਹੈ।



Source babushahi